ਚੰਡੀਗੜ੍ਹ, 16 ਅਪ੍ਰੈਲ 2021 - ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੋਰੋਨਾ ਕਾਰਨ ਚੰਡੀਗੜ੍ਹ 'ਚ ਲੱਗੀਆਂ ਪਾਬੰਦੀਆਂ ਬਾਰੇ ਇੱਕ ਖਬਰ ਵਾਇਰਲ ਹੋ ਰਹੀ ਹੈ। ਜਿਸ ਬਾਰੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਲਰਟ ਕੀਤਾ ਗਿਆ ਹੈ ਕਿ ਅਜਿਹੀਆਂ ਝੂਠੀਆਂ ਖਬਰਾਂ 'ਤੇ ਵਿਸ਼ਵਾਸਨਾ ਕਰੋ। ਜੇ ਕੋਈ ਇਸ ਸਬੰਧੀ ਜਾਣਕਾਰੀ ਚਾਹੀਦੀ ਹੈ ਤਾਂ ਉਸ ਸਬੰਧੀ ਚੰਡੀਗੜ੍ਹ ਦੀ ਵੈੱਬਸਾੲਟਿ 'ਤੇ ਜਾ ਕੇ ਚੈੱਕ ਕੀਤਾ ਜਾ ਸਕਦਾ ਹੈ।
ਸੋਸ਼ਲ ਮੀਡੀਆ 'ਤੇ ਜੋ ਖਬਰ ਵਾਇਰਲ ਹੋ ਰਹੀ ਹੈ ਉਸ ਵਿੱਚ ਜ਼ਰੂਰੀ ਵਸਤਾਂ 'ਤੇ ਵੀ ਵੀਕਐਂਡ ਲਾਕਡਾਊਨ ਦੌਰਾਨ ਪਾਬੰਦੀ ਦੀ ਗੱਲ ਅੱਖੀ ਜਾ ਰਹੀ ਹੈ ਅਤੇ ਨਾਲ ਹੀ ਹੋਰ ਅਜਿਹੀਆਂ ਕਈ ਪਾਬੰਦੀਆਂ ਬਾਰੇ ਦੱਸਿਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਦੇ ਰੋਜ਼ਮਰਾ ਦੇ ਜੀਵਨ 'ਤੇ ਪ੍ਰਭਾਵ ਪਵੇਗਾ, ਜਿਸ ਨੂੰ ਲੈ ਕੇ ਲੋਕ ਚਿੰਤਿਤ ਹੋ ਗਏ ਸਨ, ਜਿਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੀ ਕੋਈ ਵੀ ਗੱਲ ਨਹੀਂ ਹੈ ਅਜਿਹੀਆਂ ਵਾਇਰਲ ਫੇਕ ਖਬਰਾਂ 'ਤੇ ਯਕੀਨ ਨਾ ਕਰੋ।
ਲਾਕਡਾਊਨ ਦੌਰਾਨ ਚੰਡੀਗੜ੍ਹ 'ਚ ਕੀ ਖੁੱਲ੍ਹਾ ਅਤੇ ਕੀ ਰਹੇਗਾ ਬੰਦ ? ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
https://www.babushahi.com/punjabi/full-news.php?id=111745