ਕੁਲਵਿੰਦਰ ਸਿੰਘ
ਅੰਮ੍ਰਿਤਸਰ, 18 ਅਪ੍ਰੈਲ 2021 - ਅੱਜ ਅੰਮ੍ਰਿਤਸਰ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੇ ਵਿੱਚ 742 ਨਵੇਂ ਪਾਜ਼ੀਟਿਵ ਕੇਸ ਅਤੇ 11 ਵਿਅਕਤੀਆਂ ਦੀ ਮੌਤ ਵੀ ਦਰਜ ਕੀਤੀਆਂ ਗਈਆਂ ਹਨ। ਪੰਜਾਬ ਸਟੇਟ ਕੋਵਿਡ ਕੋਆਰਡੀਨੇਟਰ ਡਾ ਭਾਸਕਰ ਦੇ ਨਾਲ ਜਦੋਂ ਬਾਬੂਸ਼ਾਹੀ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੋਹਾਲੀ ਤੋਂ ਬਾਅਦ ਇਹ ਸਭ ਤੋਂ ਵੱਡਾ ਅੰਕੜਾ ਹੈ ਹਾਲਾਂਕਿ ਨਵੀਂ ਗਾਈਡਲਾਈਂਸ ਦੇ ਬਾਰੇ ਉਨ੍ਹਾਂ ਨੇ ਕਿਹਾ ਕਿ ਫਿਲਹਾਲ ਕੋਈ ਨਵੀਆਂ ਗਾਈਡਲਾਈਨਜ਼ ਸਰਕਾਰ ਵਲੋਂ ਜਾਰੀ ਨਹੀਂ ਕੀਤੀਆਂ ਗਈਆਂ ਹਨ।
ਪਰ ਹਾਲਾਤਾਂ ਨੂੰ ਵੇਖਦੇ ਹੋਏ ਲੱਗ ਰਿਹਾ ਹੈ ਕਿ ਸਰਕਾਰ ਜਲਦੀ ਹੀ ਨਵੀਂ ਗਾਈਡਲਾਈਨਜ਼ ਜਾਰੀ ਕਰ ਸਕਦੀ ਹੈ। ਇੱਥੇ ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਦੇ ਭਗਤਾਂ ਵਾਲਾ ਦਾਣਾ ਮੰਡੀ ਵਿਖੇ ਕਿਸਾਨਾਂ ਦਾ ਇੱਕ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਦਰਜ ਕਰਾਇਆ ਅਤੇ ਕਿਸਾਨੀ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ।
19 ਅਪ੍ਰੈਲ ਸੋਮਵਾਰ ਨੂੰ ਪੰਜਾਬੀ ਫ਼ਿਲਮ ਅਦਾਕਾਰਾ ਸੋਨੀਆ ਮਾਨ ਦੀ ਅਗਵਾਈ ਵਿੱਚ ਅਜਨਾਲਾ ਦੇ ਕੁੱਕੜਾਂਵਾਲਾ ਖੇਤਰ ਦੇ ਵਿੱਚ ਇੱਕ ਵੱਡੀ ਕਿਸਾਨ ਰੈਲੀ ਦਾ ਐਲਾਨ ਵੀ ਪਹਿਲਾਂ ਤੋਂ ਹੀ ਐਲਾਨ ਕਰ ਦਿੱਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਮੁਤਾਬਕ ਕਿਸਾਨਾਂ ਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਕਈ ਅਦਾਕਾਰ ਵੀ ਸ਼ਾਮਲ ਹੋਣਗੇ।