- ਸਿਰਸਾ ਖਿਲਾਫ ਕਿਸਾਨ ਆਗੂ ਰਾਜੇਵਾਲ ਵੱਲੋਂ ਬਿਆਨਬਾਜ਼ੀ ਮੰਦਭਾਰੀ ਕਰਾਰ
ਨਵੀਂ ਦਿੱਲੀ, 20 ਅਪ੍ਰੈਲ 2021 - ਦਿੱਲੀ ਵਿਚ 26 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਤੇ ਇਸ ਤੋਂ ਬਾਅਦ ਗਿ੍ਰਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਜਿਹਨਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬਣਾਈ ਗਈ ਲੀਗਲ ਟੀਮ ਵੱਲੋਂ ਤਿਹਾੜ ਜੇਲ ਵਿਚੋਂ ਰਿਹਾਅ ਕਰਵਾਇਆ ਗਿਆ, ਨੇ ਸ੍ਰੀ ਸਿਰਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਰੋਲ ਸ੍ਰੀ ਸਿਰਸਾ ਵੱਲੋਂ ਪੰਜਾਬੀ ਨੌਜਵਾਨਾਂ ਤੇ ਕਿਸਾਨਾਂ ਦੀ ਰਿਹਾਈ ਵਾਸਤੇ ਨਿਭਾਇਆ ਗਿਆ, ਉਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।
ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਇਹਨਾਂ ਜਿਹਨਾਂ ਵਿਚ ਜਸਵਿੰਦਰ ਸਿੰਘ ਆਸਾ ਬੁੱਟਰ, ਅੰਮਿ੍ਰਤਪਾਲ ਸਿੰਘ, ਦਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਭਾਗ ਸਿੰਘ, ਹੈਪੀ ਸਰਾਂ, ਜਗਦੀਪ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਹੈਪੀ, ਵਿਕਾਸ, ਸੰਜੀਵ ਤੇ ਹੋਰ ਕਿਸਾਨ ਸ਼ਾਮਲ ਸਨ, ਨੇ ਕਿਹਾ ਕਿ ਅਸੀਂ ਸ੍ਰੀ ਸਿਰਸਾ ਤੇ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਤੇ ਲੀਗਲ ਟੀਮ ਦਾ ਧੰਨਵਾਦ ਕਰਨ ਆਏ ਹਨ। ਉਹਨਾਂ ਕਿਹਾ ਕਿ ਸਾਡੇ ਆਉਣ ਦਾ ਇਕ ਮਕਸਦ ਇਹ ਵੀ ਹੈ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਵੱਲੋਂ ਨੌਜਵਾਨਾਂ ਦੀ ਰਿਹਾਈ ਦੇ ਮਾਮਲੇ ਵਿਚ ਸ੍ਰੀ ਸਿਰਸਾ ਦੇ ਖਿਲਾਫ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗੀ ਹੈ। ਉਹਨਾਂ ਕਿਹਾ ਕਿ ਸ੍ਰੀ ਸਿਰਸਾ ਨੇ ਨੌਜਵਾਨਾਂ ਤੇ ਕਿਸਾਨਾਂ ਵਾਸਤੇ ਜੋ ਕੀਤਾ, ਉਸਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ।
ਇਹਨਾਂ ਨੌਜਵਾਨਾਂ ਤੇ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਨੌਜਵਾਨਾਂ ਦੀ ਦਿੱਲੀ ਵਿਚ ਬਾਂਹ ਸ੍ਰੀ ਸਿਰਸਾ ਤੇ ਦਿੱਲੀ ਗੁਰਦੁਆਰਾ ਕਮੇਟੀ ਨੇ ਫੜੀ ਸੀ। ਉਹਨਾਂ ਕਿਹਾ ਕਿ ਜੇਕਰ ਸ੍ਰੀ ਸਿਰਸਾ ਕਿਸਾਨਾਂ ਨਾਲ ਨਾ ਡੱਟਦੇ ਤਾਂ ਫਿਰ ਪੰਜਾਬ ਦੇ ਕੁਝ ਕਿਸਾਨ ਬਰਬਾਦ ਹੋ ਜਾਂਦੇ ਤੇ ਉਹਨਾਂ ਦੀਆਂ ਜ਼ਮੀਨਾਂ ਵਿਕ ਜਾਂਦੀਆਂ। ਇਹਨਾਂ ਨੌਜਵਾਨਾਂ ਨੇ ਦੱਸਿਆ ਕਿ ਉਹਨਾਂ ਦੇ ਮਾਮਲੇ ਵਿਚ ਗਿ੍ਰਫਤਾਰ ਹੋਣ ਤੋਂ ਬਾਅਦ ਉਹਨਾਂ ਦੇ ਪਰਿਵਾਰਾਂ ਨੇ ਕਿਸਾਨ ਮੋਰਚੇ ਦੇ ਆਗੂਆਂ ਨਾਲ ਰਾਬਤਾ ਕਾਇਮ ਕੀਤਾ ਸੀ ਪਰ ਉਹਨਾਂ ਨੇ ਕੋਈ ਮਦਦ ਨਾ ਕੀਤੀ ਬਲਕਿ ਸ੍ਰੀ ਸਿਰਸਾ ਨੇ ਹੀ ਸਾਰੇ ਕਿਸਾਨਾਂ ਦੀ ਬਾਂਹ ਫੜੀ। ਇਹਨਾਂ ਕਿਸਾਨਾਂ ਨੇ ਕਿਹਾ ਕਿ ਜਦੋਂ ਉਹਨਾ ਰਾਜੇਵਾਲ ਦਾ ਬਿਆਨ ਸੁਣਿਆ ਤਾਂ ਉਹਨਾਂ ਦਿੱਲੀ ਆ ਕੇ ਆਪ ਸਭ ਨੂੰ ਅਸਲੀਅਤ ਤੇ ਸਿਰਸਾ ਦੇ ਵੱਡੇ ਰੋਲ ਬਾਰੇ ਦੱਸਣ ਦਾ ਫੈਸਲਾ ਕੀਤਾ।