ਹਰਦਮ ਮਾਨ
ਸਰੀ 23 ਅਪ੍ਰੈਲ 2021-ਸ੍ਰੀ ਗੁਰੂ ਗਰੰਥ ਸਾਹਿਬ ਸਤਿਕਾਰ ਕਮੇਟੀ ਐਬਟਸਫੋਰਡ ਵੱਲੋਂ ਭਾਰਤੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਇਕ ਮਤਾ ਪਾਸ ਕਰ ਕੇ ਭਾਰਤ ਦੀ ਮੋਦੀ ਸਕਾਰ ਤੋਂ ਮੰਗ ਕੀਤੀ ਹੈ ਕਿ ਪੂਰੇ ਭਾਰਤ ਵਿਚ ਐਮ.ਐਸ.ਪੀ. ਸਾਰੀਆਂ ਫਸਲਾਂ ਤੇ ਲਾਗੂ ਕੀਤੀ ਜਾਵੇ ਅਤੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰ ਕੇ ਖੇਤੀ ਸਬੰਧੀ ਲਿਆਂਦੇ ਗਏ ਤਿੰਨਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਇਹ ਜਾਣਕਾਰੀ ਦਿੰਦਿਆਂ ਸਤਿਕਾਰ ਕਮੇਟੀ ਦੇ ਆਗੂ ਕੁਲਦੀਪ ਸਿੰਘ ਸੇਖੋਂ ਨੇ ਦੱਸਿਆ ਹੈ ਕਿ ਸਤਿਕਾਰ ਕਮੇਟੀ ਵੱਲੋਂ ਇਸ ਮਤੇ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਰਕਾਰਾਂ ਜੋ ਵੀ ਕਾਨੂੰਨ ਲਾਗੂ ਕਰਦੀਆਂ ਹਨ ਉਹ ਦੇਸ਼ ਦੇ ਲੋਕਾਂ ਦੇ ਹੱਕਾਂ ਉਪਰ ਡਾਕਾ ਮਾਰਨ ਲਈ ਸਗੋਂ ਆਪਣੇ ਨਾਗਰਿਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਬਣਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਖੇਤੀ ਸਬੰਧੀ ਬਣਾਏ ਨਵੇਂ ਕਾਨੂੰਨ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਲਾਗੂ ਕੀਤੇ ਜਾ ਰਹੇ ਹਨ। ਸਰਕਾਰ ਇਨ੍ਹਾਂ ਨੂੰ ਰੱਦ ਕਰ ਕੇ ਦੇਸ਼ ਦੇ ਮਾਹੌਲ ਵਿਚ ਫੈਲ ਰਹੀ ਅਸ਼ਾਂਤੀ ਨੂੰ ਖਤਮ ਕਰੇ। ਸਤਿਕਾਰ ਕਮੇਟੀ ਵੱਲੋਂ ਸਰੀ, ਐਬਟਸਫੋਰਡ, ਡੈਲਟਾ, ਵੈਨਕੂਵਰ ਦੀਆਂ ਸਿਟੀ ਸੰਸਥਾਵਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਮਤੇ ਪਾਸ ਕਰਨ ਦੀ ਸ਼ਲਾਘਾ ਕੀਤੀ ਹੈ ਅਤੇ ਹੋਰਨਾਂ ਸੰਸਥਾਵਾਂ ਨੂੰ ਵੀ ਭਾਰਤੀ ਕਿਸਾਨਾਂ ਦੇ ਹੱਕ ਵਿਚ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਹਰਦਮ ਮਾਨ
ਸਪੈਸ਼ਲ ਰਿਪੋਰਟਰ, ਬੀ.ਸੀ., ਕੈਨੇਡਾ
ਫੋਨ: +1 604 308 6663
ਈਮੇਲ : maanbabushahi@gmail.com