ਕਮਲਜੀਤ ਸਿੰਘ ਸੰਧੂ
ਬਰਨਾਲਾ, 24 ਅਪ੍ਰੈਲ 2021 - ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਔਰਵਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ, ਜਦਕਿ ਬੱਸ ਦੇ ਡਰਾਈਵਰ,ਕੰਡਕਟਰ ਨੂੰ ਜਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਥਾਣਾ ਮਹਿਲ ਕਲਾਂ ਵੱਲੋਂ ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਔਰਵਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ ਪੰਜਾਹ ਫੀਸਦ ਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆ ਸਨ।
ਪੁਲਿਸ ਥਾਣਾ ਮਹਿਲ ਕਲਾਂ ਦੇ ਐਸਐਚਓ ਅਮਰੀਕ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਔਰਬਿਟ ਬੱਸ ਦੇ ਡਰਾਈਵਰ ਜਗਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਅਤੇ ਕੰਡਕਟਰ ਜਸਵੀਰ ਸਿੰਘ ਵਾਸੀ ਬਠਿੰਡਾ ਖਿਲਾਫ ਆਈਪੀਸੀ ਦੀ ਧਾਰਾ 188 ਤੇ ਡਾਇਜਸਟਰ ਮੈਨੇਜਮੈਂਟ ਐਕਟ-2005 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਅਤੇ ਦੋਵਾਂ ਨੂੰ ਮੌਕੇ ‘ਤੇ ਜਮਾਨਤ ਦੇ ਦਿੱਤੀ ਗਈ ਜਦਕਿ ਬੱਸ ਨੂੰ ਥਾਣੇ ਬੰਦ ਕੀਤਾ ਗਿਆ ਹੈ।