ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 28 ਅਪ੍ਰੈਲ 2021-ਕਰੋਨਾ ਦੇ ਫੈਲਾਅ ਨੂੰ ਰੋਕਣ ਲਈ ਜ਼ਿਲਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਐਮ.ਕੇ.ਅਰਾਵਿੰਦ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਇੰਨਾਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਨਵੀਂ ਪਾਬੰਦੀਆਂ ਲਾਗੂ ਹੋ ਗਈਆਂ ਹਨ।
ਇਹ ਹਨ ਨਵੀਂਆਂ ਪਾਬੰਦੀਆਂ
-ਹਰ ਪ੍ਰਕਾਰ ਦੀਆਂ ਦੁਕਾਨਾਂ (ਸਮੇਤ ਮਾਲ ਅਤੇ ਮਲਟੀਪਲੈਕਸ ਦੇ ਅੰਦਰ ਸਥਿਤ ਦੁਕਾਨਾਂ) ਰੋਜ਼ਾਨਾ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ, ਜਦਕਿ ਰਾਤ 9 ਵਜੇ ਤੱਕ ਹੋਮ ਡਿਲਵਰੀ ਦੀ ਆਗਿਆ ਹੋਵੇਗੀ।
-ਜ਼ਿਲ੍ਹੇ ਵਿਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਰਹੇਗਾ, ਜਿਸ ਦੌਰਾਨ ਸਾਰੀਆਂ ਗੈਰੀ ਜਰੂਰੀ ਗਤੀਵਧੀਆਂ ਬੰਦ ਰਹਿਣਗੀਆਂ।
-ਵੀਕੈਂਡ ਕਰਫਿਊ ਸ਼ਨੀਵਾਰ ਨੂੰ ਸਵੇਰੇ 5 ਵਜੇ ਸ਼ੁਰੂ ਹੋਵੇਗਾ ਅਤੇ ਇਹ ਸੋਮਵਾਰ ਦੇ ਸਵੇਰੇ 5 ਵਜੇ ਤੱਕ ਲਾਗੂ ਰਹੇਗਾ। ਇਸ ਸਮੇਂ ਦੌਰਾਨ ਸਾਰੀਆਂ ਜਰੂਰੀ ਗਤੀਵਿਧੀਆਂ ਜਾਰੀ ਰੱਖੀਆਂ ਜਾ ਸਕਦੀਆਂ ਹਨ। ਸਾਰੇ ਪ੍ਰਾਈਵੇਟ ਦਫਤਰ ਸਮੇਤ ਸਰਵਿਸ ਇੰਡਸਟਰੀ ਸਮੇਤ ਸਾਰੇ ਪ੍ਰਾਈਵੇਟ ਦਫਤਰਾਂ ਨੂੰ ਸਿਰਫ ਘਰੋਂ ਕੰਮ ਕਰਨ ਦੀ ਆਗਿਆ ਹੋਵੇਗੀ।
-ਕੈਮਿਸਟ ਦੀਆਂ ਦੁਕਾਨਾਂ ਅਤੇ ਜਰੂਰੀ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਦੁੱਧ, ਡੇਅਰੀ ਪ੍ਰੋਡਕਟ, ਸਬਜ਼ੀਆਂ, ਫਲ ਆਦਿ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।
-ਉਤਪਾਦਨ ਇੰਡਸਟਰੀ ਦੇ ਕਰਮਚਾਰੀ ਦੀ ਮੂਵਮੈਂਟ ਅਤੇ ਲੇਬਰ ਦੀ ਮੂਵਮੈਂਟ ਢੋਆ ਢੁਆਈ ਦੇ ਵਹੀਕਲਾਂ ਦੀ ਪ੍ਰਵਾਨਗੀ ਹੋਵੇਗੀ, ਇਸ ਤੋਂ ਇਲਾਵਾ ਸਬੰਧਿਤ ਇੰਡਸਟਰੀ ਵਲੋਂ ਇਸ ਬਾਬਤ ਉਨਾਂ ਨੂੰ ਲੋੜੀਦੀ ਪ੍ਰਵਾਨਗੀ ਵੀ ਜਾਰੀ ਕੀਤੀ ਜਾਵੇਗੀ।
-ਹਵਾਈ, ਬੱਸ ਅਤੇ ਰੇਲ ਸੇਵਾਵਾਂ ਜਾਰੀ ਰਹਿਣਗੀਆਂ।
-ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਉਸਾਰੀ ਕਾਰਜ ਚਾਲੂ ਰੱਖਣ ਦੀ ਇਜ਼ਾਜ਼ਤ ਹੈ।
-ਖੇਤੀਬਾੜੀ, ਕਣਕ ਸਮੇਤ ਫਸਲਾਂ ਦੇ ਖਰੀਦ ਕਾਰਜ, ਪਸ਼ੂਆਂ ਨਾਲ ਸਬੰਧਤ ਸੇਵਾਵਾਂ ਜਾਰੀ ਰੱਖੀਆਂ ਜਾ ਸਕਦੀਆਂ ਹਨ।
-ਈ- ਕਾਮਰਸ ਅਤੇ ਵਸਤਾਂ ਦੀ ਢੋਆ ਢੁਆਈ ਕੀਤੀ ਜਾ ਸਕਦੀ ਹੈ।
-ਵੈਕਸ਼ੀਨੇਸ਼ਨ ਕੈਂਪਾਂ ਉੱਤੇ ਕੋਈ ਰੋਕ ਨਹੀਂ ਹੋਵੇਗੀ।
-30 ਅਪ੍ਰੈਲ ਤੋਂ ਪਹਿਲਾਂ ਸ਼ਾਮ 6 ਵਜੇ ਤੋਂ ਬਾਅਦ ਤਹਿਤ ਕੀਤੇ ਗਏ ਵਿਆਹ ਸਮਾਗਮ ਵਿਚ 20 ਤੋਂ ਵੱਧ ਵਿਅਕਤੀ ਸ਼ਾਮਲ ਨਹੀਂ ਹੋਣਗੇ। ਵਿਆਹ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਸਾਰੇ ਮਹਿਮਾਨਾਂ ਨੂੰ ਸਬੰਧਿਤ ਉਪ ਮੰਡਲ ਮੈਜਿਸਟਰੇਟ ਪਾਸੋਂ ਕਰਫਿਊ ਪਾਸ ਜਾਰੀ ਕਰਵਾਉਣੇ ਜਰੂਰੀ ਹੋਣਗੇ। ਵਿਆਹ ਸਮਾਗਮ 9 ਵਜੇ ਤੋਂ ਪਹਿਲਾਂ ਖਤਮ ਕਰਨਾ ਜਰੂਰੀ ਹੋਵੇਗਾ। ਇਸ ਤੋਂ ਇਲਾਵਾ 1 ਮਈ ਤੋਂ ਬਾਅਦ ਤਹਿਤ ਕੀਤੇ ਜਾਣ ਵਾਲੇ ਵਿਆਹ ਸਮਾਗਮ ਦੀ ਤਾਰੀਖ ਸਬੰਧਿਤ ਪਰਿਵਾਰਾਂ ਵਲੋਂ ਕੋਵਿਡ-19 ਸਬੰਧੀ ਜਾਰੀ ਪਾਬੰਦੀਆਂ ਅਤੇ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਦੁਬਾਰਾ ਤਹਿ ਕੀਤੇ ਜਾਣਗੇ।