ਜ਼ਿਲ੍ਹਾ ਪੁਲਿਸ ਵੱਲੋਂ ਮਾਸਕ ਨਾ ਪਾਉਣ ਵਾਲੇ 2273 ਵਿਅਕਤੀਆ ਦੇ ਚਲਾਨ - ਐਸ.ਐਸ.ਪੀ.ਰੂਪਨਗਰ
ਹਰੀਸ਼ ਕਾਲੜਾ
- ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ ਮੁਕੱਦਮੇ ਰਜਿਸਟਰ 70 ਕੀਤੇ ਅਤੇ 75 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਰੂਪਨਗਰ,28 ਅਪ੍ਰੈਲ 2021:ਜਿਲ੍ਹਾ ਪੁਲਿਸ ਰੂਪਨਗਰ ਨੇ ਜਿਲੇ ਵਿੱਚ ਕੋਵਿਡ ਸਬੰਧੀ ਜਾਗਰੂਕਤਾ ਲਿਆਉਣ ਅਤੇ ਕੋਵਿਡ-19 ਸਬੰਧੀ ਪੰਜਾਬ ਸਰਕਾਰ ਵਲੋ ਜਾਰੀ ਨਵੀਆਂ ਹਦਾਇਤਾਂ ਨੂੰ ਲਾਗੂ ਕਰਨ ਲਈ ਮੁਹਿੰਮ ਚਲਾਈ ਹੋਈ ਹੈ, ਜਿਸ ਵਿੱਚ ਕੋਵਿਡ-19 ਦੀਆਂ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨਾ ਅਤੇ ਚਲਾਨ ਕਰਨਾ ਸ਼ਾਮਲ ਹੈ।ਇਹ ਜਾਣਕਾਰੀ ਦਿੰਦਿਆਂ ਡਾ. ਅਖਿਲ ਚੌਧਰੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਪੁਲਿਸ ਵਲੋ ਪਿਛਲੇ 24 ਘੰਟਿਆਂ ਦੌਰਾਨ ਮਾਸਕ ਨਾ ਪਾਉਣ ਵਾਲੇ 54 ਵਿਅਕਤੀਆਂ ਦੇ ਚਲਾਨ ਕੀਤੇ ਹਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ 3 ਮੁਕੱਦਮੇ ਵੀ ਦਰਜ਼ ਰਜਿਸਟਰ ਕੀਤੇ ਗਏ ਹਨ, ਜਿਸ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਿਛਲੇ ਇੱਕ ਮਹੀਨੇ ਦੋਰਾਨ ਮਾਸਕ ਨਾ ਪਾਉਣ ਵਾਲੇ 2273 ਵਿਅਕਤੀਆ ਦੇ ਚਲਾਨ ਕੀਤੇ ਗਏ ਹਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆ ਖਿਲਾਫ 70 ਮੁਕੱਦਮੇ ਦਰਜ਼ ਰਜਿਸਟਰ ਕੀਤੇ ਗਏ ਹਨ ਜਿਨ੍ਹਾਂ ਵਿੱਚ 75 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਗਰੀਬ ਵਿਅਕਤੀਆਂ ਨੂੰ ਲਗਭਗ 7000 ਮਾਸਕ ਵੰਡੇ ਗਏ ਹਨ ਅਤੇ ਉਨ੍ਹਾਂ ਨੂੰ ਮਾਸਕ ਪਹਿਨਣ ਲਈ ਜਾਗਰੂਕ ਵੀ ਕੀਤਾ ਗਿਆ ਹੈ। ਇਸਦੇ ਨਾਲ ਹੀ ਢਾਬਾ ਮਾਲਕਾਂ, ਰੈਸਟੋਰੈਂਟਾਂ ਅਤੇ ਦੁਕਾਨਾਦਾਰਾ ਨੂੰ ਨਵੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਦੇ ਹੋਏ ਦੱਸਿਆ ਕਿ ਸ਼ਾਮ 6.00 ਵਜੇ ਤੋ ਪੂਰਨ ਲਾਕਡਾਊਨ ਹੋਵੇਗਾ ਤੇ ਢਾਬੇ/ਹੋਟਲ ਅੰਦਰ ਖਾਣਾ ਖਵਾਉਣ ਦੀ ਆਗਿਆ ਨਹੀ ਹੈ ਅਤੇ ਉਹ ਖਾਣ-ਪੀਣ ਦੀਆਂ ਵਸਤਾਂ ਰਾਤ 9.00 ਵਜੇ ਤੱਕ ਹੋਮ ਡਿਲਵਰੀ ਕਰ ਸਕਦੇ ਹਨ। ਇਸ ਤੋ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਲਾਕਡਾਊਨ ਹੋਵੇਗਾ, ਕੇਵਲ ਜਰੂਰੀ ਵਸਤਾ ਵਾਲੀਆਂ ਦੁਕਾਨਾ ਜਿਵੇ ਕਿ ਕੈਮਿਸਟ, ਦੁੱਧ, ਸਬਜੀਆ ਅਤੇ ਫਲ ਆਦਿ ਦੀਆਂ ਦੁਕਾਨਾ ਹੀ ਖੁੱਲ ਸਕਦੀਆਂ ਹਨ।
ਜੋ ਵਿਅਕਤੀ ਮਾਸਕ ਨਹੀ ਪਾ ਰਹੇ ਹਨ ਉਨ੍ਹਾਂ ਦੇ ਨਾਕਿਆ ਪਰ ਆਰ.ਟੀ.-ਪੀ.ਸੀ.ਆਰ. ਟੈਸਟ ਵੀ ਕਰਵਾਏ ਜਾ ਰਹੇ ਹਨ। ਪਿਛਲੇ ਇੱਕ ਮਹੀਨੇ ਦੋਰਾਨ 6989 ਵਿਅਕਤੀਆਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ।ਉਨ੍ਹਾਂ ਵਲੋ ਰੂਪਨਗਰ ਜਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਕਿ ਕੋਵਿਡ ਮਹਾਂਮਾਰੀ ਨੂੰ ਫੈਲਣ ਤੋ ਰੋਕਣ ਲਈ ਕੋਵਿਡ-19 ਦੀਆਂ ਨਵੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਤਾਂ ਜੋ ਅਸੀਂ ਰੂਪਨਗਰ ਜਿਲੇ ਦੇ ਲੋਕਾ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾ ਸਕੀਏ।