ਪਟਿਆਲਾ ਦੀ ਟਰੈਕਟਰ ਰੈਲੀ ਲਈ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਰਵਾਨਾ
ਬਲਵਿੰਦਰ ਸਿੰਘ ਧਾਲੀਵਾਲ
- ਸਰਕਾਰ ਦੇ ਦਬਾਅ ਅੱਗੇ ਨਹੀਂ ਝੁਕਾਂਗੇ - ਜੋਸਨ
ਸੁਲਤਾਨਪੁਰ ਲੋਧੀ 29 ਅਪ੍ਰੈਲ 2021 - ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੇਂਦਰ ਸਰਕਾਰ ਵੱਲੋਂ ਉਸਾਰੇ ਜਾ ਰਹੇ ਜੰਮੂ ਕਟੜਾ ਅਮ੍ਰਿੰਤਸਰ ਅਤੇ ਜਾਮਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਨਿੱਜੀ ਕੰਪਨੀਆਂ ਦੇ ਦਬਾਅ ਹੇਠ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਐਕਵਾਇਰ ਕਰਨ ਵਿਰੁੱਧ ਰੋਡ ਸੰਘਰਸ਼ ਕਮੇਟੀ ਵੱਲੋਂ 30 ਅਪ੍ਰੈਲ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਕੀਤੀ ਜਾਣ ਵਾਲੀ ਵਿਸ਼ਾਲ ਟਰੈਕਟਰ ਰੈਲੀ ਲਈ ਅੱਜ ਜ਼ਿਲ੍ਹਾ ਕਪੂਰਥਲਾ ਦੇ ਕਿਸਾਨਾਂ ਦਾ ਜੱਥਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੇਰ ਸਾ ਢੋਹਿਬ ਤੋਂ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਪਟਿਆਲਾ ਨੂੰ ਰਵਾਨਾ ਹੋਇਆ।
ਇਸ ਮੌਕੇ ਬੋਲਦਿਆਂ ਪ੍ਰਧਾਨ ਜੋਸਨ ਨੇ ਕਿਹਾ ਕਿ ਐਕਸਪ੍ਰੈਸ ਵੇਅ ਬਣਨ ਨਾਲ ਪੰਜਾਬ ਦੀ 30000 ਏਕੜ ਜ਼ਮੀਨ ਬਰਬਾਦ ਹੋ ਜਾਵੇਗੀ।ਇਸ ਦੇ ਬਦਲੇ ਕਿਸਾਨਾਂ ਨੂੰ ਨਿਗੁਣਾ ਜਿਹਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਹੀ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕੀਤੀਆਂ ਜਾ ਰਹੀਆਂ ਹਨ। ਜ਼ੋ ਕਿ ਜ਼ਮੀਨ ਐਕਵਾਇਰ ਕਾਨੂੰਨ ਦੀ ਸ਼ਰੇਆਮ ਉਲੰਘਣਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀਆਂ ਕੀਮਤੀ ਜ਼ਮੀਨਾਂ ਤੇ ਸੜਕਾਂ ਨਹੀਂ ਬਨਣ ਦੇਣਗੇ ਅਤੇ ਨਾ ਹੀ ਸਰਕਾਰ ਦੇ ਦਬਾਅ ਅੱਗੇ ਝੁਕਣਗੇ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਕਿਸਾਨ ਆਗੂ ਅਮਰਜੀਤ ਸਿੰਘ ਜੇ.ਈ, ਕਮਲਜੀਤ ਸਿੰਘ, ਬਖਸ਼ੀਸ਼ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਜ਼ਮੀਨਾਂ ਐਕਵਾਇਰ ਨਹੀਂ ਕਰਨ ਦਿਆਂਗੇ।ਇਸ ਮੌਕੇ ਜਸਵਿੰਦਰ ਸਿੰਘ ਟਿੱਬਾ, ਬਲਦੇਵ ਸਿੰਘ ਟਿੱਬਾ, ਰਣਜੀਤ ਸਿੰਘ ਮੈਰੀਪੁਰ, ਨਿਰਮਲ ਸਿੰਘ, ਅਮਰੀਕ ਸਿੰਘ ਤਲਵੰਡੀ, ਤਰਸੇਮ ਸਿੰਘ,ਸੁਖਦੇਵ ਸਿੰਘ, ਪਰਮਜੀਤ ਸਿੰਘ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਰਾਣਾ ਕਾਲਰੂ, ਸੁਖਵਿੰਦਰ ਸਿੰਘ, ਕਮਲਜੀਤ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਕਿਸਾਨ ਵੱਡੀ ਗਿਣਤੀ ਵਿਚ ਹਾਜ਼ਰ ਸਨ।