ਮੋਹਾਲੀ: ਪੋਲਟਰੀ ਉਤਪਾਦਾਂ ਅਤੇ ਮੀਟ ਦੇ ਵਪਾਰ ਨਾਲ ਜੁੜੇ ਅਦਾਰਿਆਂ, ਦੁਕਾਨਾਂ ਨੂੰ ਕੋਵਿਡ ਪਾਬੰਦੀਆਂ ਤੋਂ ਛੋਟ ਦਿੱਤੀ ਜਾਵੇਗੀ - ਡੀ.ਐਮ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ.ਨਗਰ, 1 ਮਈ 2021 - ਜ਼ਿਲ੍ਹਾ ਮੈਜਿਸਟਰੇਟ ਸ੍ਰੀ ਗਿਰੀਸ਼ ਦਿਆਲਨ, ਆਈ.ਏ.ਐੱਸ. ਨੇ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੋਲਟਰੀ ਉਤਪਾਦਾਂ ਅਤੇ ਮੀਟ ਨਾਲ ਜੁੜੇ ਅਦਾਰਿਆਂ / ਦੁਕਾਨਾਂ ਨੂੰ ਕੋਵਿਡ ਪਾਬੰਦੀਆਂ ਤੋਂ ਛੋਟ ਦੇਣ ਦੇ ਹੁਕਮ ਜਾਰੀ ਕੀਤੇ ਹਨ ਪਰ ਉਨ੍ਹਾਂ ਲਈ ਕੋਵਿਡ ਦੇ ਢੁੱਕਵੇਂ ਵਿਵਹਾਰ ਦੀ ਪਾਲਣਾ ਕਰਨਾ ਲਾਜ਼ਮੀ ਹੈ।
ਕੋਈ ਵੀ ਉਲੰਘਣਾ ਕਰਨ ‘ਤੇ ਆਫ਼ਤਨ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ ਨਿਯਮ, 1860 ਦੀਆਂ ਸਬੰਧਤ ਧਾਰਾਵਾਂ ਤਹਿਤ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ।