ਲਾਕਡਾਊਨ ਦੀ ਉਲੰਘਣਾ ਕਰਨ ਅਤੇ ਬਿਨਾਂ ਮਾਸਕ ਡਰਾਈਵਿੰਗ ਕਰਨ ਵਾਲਿਆਂ ਦੇ ਚਲਾਨ ਕੱਟੇ
ਹਰੀਸ਼ ਕਾਲੜਾ
ਰੂਪਨਗਰ ,02 ਮਈ 2021 ;ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਨਾਕਾ ਲਗਾ ਕੇ ਸੀਤਾ ਰਾਮ ਟਰੈਫਿਕ ਇੰਚਾਰਜ ਰੋਪੜ ਨੇ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਲਾਏ ਗਏ ਲਾਕਡਾਊਨ ਦੀ ਉਲੰਘਣਾ ਕਰਨ ਅਤੇ ਬਿਨਾਂ ਮਾਸਕ ਡਰਾਈਵਿੰਗ ਕਰਨ ਵਾਲੇ ਵ੍ਹੀਕਲ ਚਾਲਕਾਂ ਦੇ ਚਲਾਨ ਕੱਟ ਕੇ ਆਮ ਲੋਕਾਂ ਨੂੰ ਕੋਵਿਡ 19 ਦੇ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟ੍ਰੈਫਿਕ ਇੰਚਾਰਜ ਸੀਤਾ ਰਾਮ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਬਹੁਤ ਹੀ ਖਤਰਨਾਕ ਹੁੰਦੀ ਜਾ ਰਹੀ ਹੈ ਜਿਸ ਦੇ ਬਚਾਅ ਲਈ ਸਾਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ।
ਜਿਸ ਸਬੰਧੀ ਐੱਸਐੱਸਪੀ ਸ੍ਰੀ ਅਖਿਲ ਚੌਧਰੀ ਦੇ ਹੁਕਮਾਂ ਮੁਤਾਬਕ ਆਮ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਪ੍ਰੰਤੂ ਬਾਵਜੂਦ ਇਸ ਦੇ ਸ਼ਹਿਰ ਵਿੱਚ ਕੁੱਝ ਲੋਕਾਂ ਵੱਲੋਂ ਸਰਕਾਰੀ ਹੁਕਮਾਂ ਨੂੰ ਨਜ਼ਰਅੰਦਾਜ਼ ਕਰਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਜਿਸ ਨੂੰ ਰੋਕਣ ਲਈ ਜ਼ਿਲ੍ਹਾ ਪੁਲੀਸ ਮੁਖੀ ਦੇ ਹੁਕਮਾਂ ਤਹਿਤ ਡੀਐੱਸਪੀ ਟਰੈਫਿਕ ਸ੍ਰੀ ਰਵਿੰਦਰਪਾਲ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਜਿੱਥੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਹਨ ਉੱਥੇ ਹੀ ਕਵਿਡ 19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਵੀ ਚਲਾਨ ਕੀਤੇ ਜਾ ਰਹੇ ਹਨ !
ਅਗਰ ਕੋਈ ਵਿਅਕਤੀ ਜ਼ਰੂਰੀ ਕੰਮ ਜਾਂ ਐਮਰਜੈਂਸੀ ਜਿਵੇਂ ਕਿ ਕਿਸੇ ਨੇ ਦਵਾਈ ਲੈਣੀ ਹੈ ਹਸਪਤਾਲ ਜਾਣਾ ਜਾਂ ਕਿਤੇ ਸਸਕਾਰ ਤੇ ਜਾਣਾ ਹੈ ਉਸ ਦੀ ਜਾਂਚ ਕਰਕੇ ਉਨ੍ਹਾਂ ਨੂੰ ਭੇਜਿਆ ਵੀ ਜਾ ਰਿਹਾ ਹੈ ।ਟਰੈਫਿਕ ਇੰਚਾਰਜ ਸੀਤਾ ਰਾਮ ਨੇ ਇਲਾਕੇ ਦੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਉੱਥੇ ਹੀ ਚਿਤਾਵਨੀ ਵੀ ਦਿੱਤੀ ਕਿ ਅਗਰ ਕੋਈ ਵਿਅਕਤੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ !