ਫਰੀਦਕੋਟ: ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਖੋਲ੍ਹਣ ਅਤੇ ਬੰਦ ਕਰਨ ਸਬੰਧੀ ਸਪਸ਼ਟੀਕਰਨ ਜਾਰੀ
ਪਰਵਿੰਦਰ ਸਿੰਘ ਕੰਧਾਰੀ
- ਦੁਕਾਨਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ (ਸੋਮਵਾਰ ਤੋਂ ਸ਼ੁੱਕਰਵਾਰ) ਤੱਕ ਖੁੱਲਗੀਆਂ ਜਾਣਗੀਆ
ਫਰੀਦਕੋਟ 6 ਮਈ 2021 - ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਨੇ, ਕੋਵਿਡ ਪਾਬੰਦੀਆਂ ਤੋਂ ਜ਼ਰੂਰੀ ਕੰਮਾਂ / ਅਦਾਰਿਆਂ ਦੀ ਛੋਟ ਬਾਰੇ ਸਪਸ਼ਟੀਕਰਨ ਜਾਰੀ ਕੀਤਾ ਹੈ। ਪੰਜਾਬ ਸਰਕਾਰ ਦੁਆਰਾ ਜਾਰੀ ਉਪਰੋਕਤ ਸਪੱਸ਼ਟੀਕਰਨ ਦੇ ਮੱਦੇਨਜ਼ਰ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਦੇ ਹੁਕਮਾਂ ਦੀ ਪਾਲਣਾ ਕਰਦਿਆਂ ਵਿਮਲ ਕੁਮਾਰ ਸੇਤੀਆ, ਆਈ.ਏ.ਐਸ, ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ, ਨੇ ਸੀ.ਆਰ.ਪੀ.ਸੀ., 1973 ਦੀ ਧਾਰਾ 144 ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਫਰੀਦਕੋਟ ਦੇ ਖੇਤਰ ਵਿੱਚ ਸਪੱਸ਼ਟੀਕਰਨ ਤੋਂ ਬਾਅਦ ਜਾਰੀ ਹੁਕਮ 6 ਮਈ ਤੋਂ 15 ਮਈ 2021 ਤੱਕ ਲਾਗੂ ਰਹਿਣਗੇ।
ਆਪਣੇ ਹੁਕਮਾਂ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਹੈ ਕਿ ਕੱਚੇ ਮਾਲ ਸਮੇਤ ਉਦਯੋਗਿਕ ਸਮਾਨ ਵੇਚਣ ਵਾਲੀਆਂ ਦੁਕਾਨਾਂ / ਅਦਾਰਿਆਂ ਦੇ ਨਾਲ ਨਾਲ ਆਯਾਤ /ਨਿਰਯਾਤ ਦੀਆਂ ਗਤੀਵਿਧੀਆਂ ਵਿੱਚ ਲੱਗੀਆਂ ਦੁਕਾਨਾਂ / ਅਦਾਰਿਆਂ ਨੂੰ ਵੀ ਸਵੇਰੇ 9 ਵਜੇ ਤੋਂ ਸ਼ਾਮ 05.00 ਵਜੇ (ਸੋਮਵਾਰ ਤੋਂ ਸ਼ੁੱਕਰਵਾਰ) ਤੱਕ ਖੁੱਲ੍ਹਣ ਦੀ ਆਗਿਆ ਹੈ , ਜਦਕਿ ਹਫਤਾਵਾਰੀ ਕਰਫਿਊ ਸੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।
ਜ਼ਿਲ੍ਹਾ ਮੈਜਿਸਟਰੇਟ, ਵੱਲੋਂ ਹੋਰ ਸਪੱਸ਼ਟ ਕੀਤਾ ਗਿਆ ਹੈ ਕਿ ਮੱਛੀ ਪਾਲਣ ਨਾਲ ਸਬੰਧਤ ਗਤੀਵਿਧੀਆਂ / ਅਦਾਰਿਆਂ ਜਿਵੇਂ ਮੱਛੀ ਦਾ ਮੀਟ ਅਤੇ ਇਸ ਦੇ ਉਤਪਾਦਾਂ ਸਮੇਤ ਮੱਛੀ ਦੇ ਬੀਜ ਦੀ ਸਪਲਾਈ ਨੂੰ ਜ਼ਰੂਰੀ ਵਸਤਾਂ ਵਜੋਂ ਮੰਨਿਆ ਜਾਵੇਗਾ।