ਫ਼ਰੀਦਕੋਟ: ਕੋਵਿਡ-19 ਦੀ ਰੋਕਥਾਮ ਅਤੇ ਲੋਕਾਂ ਦੀ ਸਹੂਲਤ ਲਈ ਕੰਟਰੋਲ ਰੂਮ ਨੰਬਰ ਸਥਾਪਿਤ
ਪਰਵਿੰਦਰ ਸਿੰਘ ਕੰਧਾਰੀ
- 24 ਘੰਟੇ ਖੁੱਲਾ ਰਹੇਗਾ ਕੰਟਰੋਲ ਰੂਮ
ਫ਼ਰੀਦਕੋਟ 6 ਮਈ 2021 - ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੋਵਿਡ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਕਾਰਨ ਜ਼ਿਲਾ ਵਾਸੀਆਂ ਦੀ ਸਹੂਲਤ ਅਤੇ ਕਰੋਨਾ ਦੀ ਰੋਕਥਾਮ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ- 233 ) ਡਿਪਟੀ ਕਮਿਸ਼ਨਰ ਦਫਤਰ ਵਿਖੇ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01639-250338 ਹੈ।
ਉਨ੍ਹਾਂ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਖੁੱਲਾ ਰਹੇਗਾ ਅਤੇ ਜ਼ਿਲਾ ਵਾਸੀ ਕੋਵਿਡ-19 ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਅਤੇ ਮਦਦ ਆਦਿ ਲਈ ਇਸ ਟੈਲੀਫੋਨ ਨੰਬਰ ਤੇ ਕਿਸੇ ਵੀ ਸਮੇਂ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਇਸ ਸੰਕਟ ਦੀ ਘੜੀ ਦੇ ਵਿੱਚ ਪੂਰੀ ਤਰ੍ਹਾਂ ਜ਼ਿਲ੍ਹਾ ਵਾਸੀਆਂ ਦੇ ਨਾਲ ਹੈ ਅਤੇ ਸਾਰੇ ਮਿਲ ਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਇਸ ਮਹਾਂਮਾਰੀ ਤੇ ਕਾਬੂ ਪਾਉਣ ਵਿੱਚ ਕਾਮਯਾਬ ਹੋਵਾਂਗੇ।