ਪੜ੍ਹੋ ਕੈਪਟਨ ਦੀ ਘੁਰਕੀ ਤੋਂ ਬਾਅਦ ਕਿਸਾਨਾਂ ਵੱਲੋਂ ਲਾਕਡਾਊਨ ਦੇ ਵਿਰੋਧ ਦਾ ਕੀ ਹੈ ਅਸਰ ?
ਚੰਡੀਗੜ੍ਹ, 7 ਮਈ 2021 - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਹਿਰ ਨੂੰ ਵੇਖਦਿਆਂ ਸਰਕਾਰ ਵਲੋਂ ਸ਼ਨੀਵਾਰ ਅਤੇ ਐਤਵਾਰ ਨੂੰ ਬਾਜ਼ਾਰ ਬੰਦ ਰੱਖਣ ਲਈ ਲਾਕਡਾਊਨ ਲਾਇਆ ਗਿਆ ਹੈ। ਪਰ ਕਿਸਾਨ ਮੋਰਚੇ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਦੇ ਵੱਖ - ਵੱਖ ਸ਼ਹਿਰਾਂ 'ਚ ਵੱਖ - ਵੱਖ ਜਥੇਬੰਦੀਆਂ ਵੱਲੋਂ ਦੁਕਾਨਦਾਰਾ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਜਾ ਰਹੀ ਹੈ।
ਖ਼ਬਰਾਂ ਮਿਲ ਰਹੀਆਂ ਹਨ ਕੇ ਪੰਜਾਬ ਦੇ ਪਟਿਆਲਾ, ਤਪਾ ਮੰਡੀ, ਰਾਜਾਸਾਂਸੀ, ਲੁਧਿਆਣਾ ਅਤੇ ਹੋਰ ਪ੍ਰਮੁੱਖ ਸ਼ਹਿਰਾਂ 'ਚ ਵਪਾਰੀ ਅਤੇ ਕਿਸਾਨ ਬਾਜ਼ਾਰਾਂ ਵਿਚ ਦੁਕਾਨਾਂ ਖੁਲ੍ਹਵਾਉਣ ਲਈ ਰੋਸ ਮਾਰਚ ਕਰ ਰਹੇ ਹਨ। ਪਰ ਕੁਝ ਥਾਵਾਂ ਨੂੰ ਛੱਡ ਦੁਕਾਨਦਾਰਾਂ ਵਲੋਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਤੋਂ ਬਚਾਅ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕੀਤੇ ਜਾਣ ਦੀ ਝਲਕ ਨਜ਼ਰ ਆ ਰਹੀ ਹੈ।
ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੀ ਇਸ ਵਕਤ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਮੁਸਤੈਦ ਨਜ਼ਰ ਆ ਰਿਹਾ ਹੈ। ਕਿਸਾਨ ਆਗੂਆਂ ਨੇ ਦਾ ਵੀ ਕਹਿਣਾ ਹੈ ਕਿ ਜੇ ਪੁਲਸ ਪ੍ਰਸ਼ਾਸਨ ਵਲੋਂ ਕਿਸੇ ਦੁਕਾਨਦਾਰ 'ਤੇ ਮਾਮਲਾ ਦਰਜ ਕੀਤਾ ਜਾਂਦਾ ਹੈ ਤਾਂ ਕਿਸਾਨ ਯੂਨੀਅਨ ਉਸ ਦਾ ਤਿੱਖਾ ਵਿਰੋਧ ਕਰੇਗੀ ਅਤੇ ਮਾਮਲਾ ਦਰਜ ਨਹੀਂ ਹੋਣ ਦੇਵਾਂਗੇ।