ਦਿੱਲੀ ਧਰਨੇ ਤੋਂ ਵਾਪਸ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਸੰਜੀਵ ਜਿੰਦਲ
ਮਾਨਸਾ , 8 ਮਈ 2021 - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨਾਂ ਦੇ ਧਰਨੇ ਤੋਂ ਵਾਪਸ ਘਰ ਪਰਤੇ ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਦੇ ਕਿਸਾਨ ਰਣਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਨੰਗਲ ਕਲਾਂ ਦੇ ਹੀ ਕਿਸਾਨ ਸਰੋਵਰ ਸਿੰਘ, ਮੇਵਾ ਸਿੰਘ ਨੇ ਦੱਸਿਆ ਕਿ ਰਣਜੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਦਿੱਲੀ ਅੰਦੋਲਨ 'ਚ ਸ਼ਮੂਲੀਅਤ ਕਰ ਰਿਹਾ ਸੀ।