ਕਿਸਾਨ ਮੋਰਚੇ ਦੇ ਸੱਦੇ 'ਤੇ ਫਿਰੋਜ਼ਪੁਰ ਵਿੱਚ ਦੁਕਾਨਾਂ ਖੁਲ੍ਹਵਾਉਣ ਪਹੁੰਚੇ ਕਿਸਾਨ ਜਥੇਬੰਦੀਆਂ ਦੇ ਆਗੂ
ਗੌਰਵ ਮਾਣਿਕ
ਫ਼ਿਰੋਜ਼ਪੁਰ, 8 ਮਈ 2021 - ਫ਼ਿਰੋਜ਼ਪੁਰ ਵਿੱਚ ਕਿਸਾਨਾਂ ਵੱਲੋਂ ਅੱਜ ਦੁਕਾਨਦਾਰਾਂ ਦੇ ਹੱਕ ਵਿਚ ਇਕ ਰੋਸ ਮਾਰਚ ਕੱਢਿਆ ਗਿਆ ਦੁਕਾਨਦਾਰਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਦੇ ਹੋਏ ਸੰਯੁਕਤ ਮੋਰਚੇ ਦੇ ਸੱਦੇ ਤੇ 8 ਮਈ ਨੂੰ ਦੁਕਾਨਾਂ ਖੁਲ੍ਹਵਾਉਣ ਦਾ ਐਲਾਨ ਕੀਤਾ ਸੀ। ਜਿਸ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਹਿਰ ਤੇ ਕੈਂਟ ਦੇ ਬਾਜ਼ਾਰ ਦੀਆਂ ਦੁਕਾਨਾਂ ਖੁਲ੍ਹਵਾਉਣ ਲਈ ਪਹੁੰਚੇ।
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਦੇ ਚਲਦੇ ਨਾਅਰੇਬਾਜ਼ੀ ਵੀ ਕੀਤੀ।ਕਿਸਾਨ ਨੇਤਾਵਾਂ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਦੀ ਸਰਕਾਰ ਆਪਣੀਆਂ ਨਲਾਇਕੀਆਂ ਨੂੰ ਛੁਪਾਉਣ ਵਾਸਤੇ ਕੋਰੋਨਾ ਨੂੰ ਇਕ ਮਹਾਮਾਰੀ ਦਾ ਰੂਪ ਦਿੱਤਾ ਜਾ ਰਿਹਾ ਹੈ ਜਦਕਿ ਇਹ ਇਕ ਬਿਮਾਰੀ ਹੈ ਅਗਰ ਸਰਕਾਰਾਂ ਨੇ ਸਮੇਂ ਸਿਰ ਧਿਆਨ ਦਿੱਤਾ ਹੁੰਦਾ ਤਾਂ ਅੱਜ ਇਹ ਨੌਬਤ ਨਹੀਂ ਸੀ ਆਉਣੀ ,ਕਿਸਾਨ ਆਗੂਆਂ ਨੇ ਦੁਕਾਨਦਾਰਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਖੋਲ੍ਹਣ ਅਗਰ ਸਰਕਾਰ ਜਾਂ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਹੁੰਦੀ ਹੈ ਤਾਂ ਉਹ ਸਭ ਤੋਂ ਪਹਿਲੇ ਅੱਗੇ ਡਟ ਕੇ ਮੁਕਾਬਲਾ ਕਰਨਗੇ ਅਤੇ ਦੁਕਾਨਦਾਰਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਂਗੀ