ਕਿਰਤੀ ਕਿਸਾਨ ਯੂਨੀਅਨ ਦਾ ਜੱਥਾ ਦਿੱਲੀ ਲਈ ਰਵਾਨਾ
ਨਵਾਂਸ਼ਹਿਰ 11 ਮਈ 2021 - ਅੱਜ ਕਿਰਤੀ ਕਿਸਾਨ ਯੂਨੀਅਨ ਦਾ ਜੱਥਾ ਨਵਾਂਸ਼ਹਿਰ ਤੋਂ ਕਿਸਾਨ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਲਈ ਰਵਾਨਾ ਹੋਇਆ।ਇਸ ਜੱਥੇ ਨੂੰ ਕਿਸਾਨਾਂ ਵਲੋਂ ਰਿਲਾਇੰਸ ਕੰਪਨੀ ਦੇ ਸੁਪਰ ਸਟੋਰ ਅੱਗੇ 7 ਮਹੀਨਿਆਂ ਤੋਂ ਚੱਲਦੇ ਧਰਨੇ ਤੋਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੁਰਿੰਦਰ ਸਿੰਘ ਮਹਿਰਮਪੁਰ ਨੇ ਰਵਾਨਾ ਕੀਤਾ।
ਇਸ ਮੌਕੇ ਉਕਤ ਆਗੂਆਂ ਨੇ ਕਿਹਾ ਕਿ ਆਪਣੀ ਕਣਕ ਦੀ ਫਸਲ ਸਾਂਭਣ ਉਪਰੰਤ ਕਿਸਾਨ ਮੁੜ ਮੋਰਚੇ ਵਿਚ ਸ਼ਾਮਲ ਹੋਣ ਲਈ ਦਿੱਲੀ ਵੱਲ ਵਹੀਰਾਂ ਘੱਤ ਰਹੇ ਹਨ।ਉਹਨਾਂ ਕਿਹਾ ਕਿ ਕਿਸਾਨਾਂ ਦਾ ਮੋਦੀ ਸਰਕਾਰ ਵਿਰੁੱਧ ਰੋਹ ਮੱਠਾ ਨਹੀਂ ਪਿਆ।ਕੇਂਦਰ ਦੇ ਤਿੰਨ ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਦਾ ਜਜ਼ਬਾ ਬਰਕਰਾਰ ਹੈ ਅਤੇ ਉਹ ਇਸਦੇ ਲਈ ਲੰਮੀ ਲੜਾਈ ਲੜਨ ਦੀ ਯੋਜਨਾ ਉੱਤੇ ਕੰਮ ਕਰ ਰਹੇ ਹਨ।ਇਹ ਜੱਥਾ ਯੂਨੀਅਨ ਦੇ ਜਿਲਾ ਆਗੂ ਸੋਹਣ ਸਿੰਘ ਅਟਵਾਲ ਅਤੇ ਸਾਧੂ ਸਿੰਘ ਚੂਹੜ ਪੁਰ ਦੀ ਅਗਵਾਈ ਵਿਚ ਰਵਾਨਾ ਹੋਇਆ।