ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਦੀਪਕ ਕੁਮਾਰ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਦੌਰਾ
ਪਰਵਿੰਦਰ ਸਿੰਘ ਕੰਧਾਰੀ
- ਹਸਪਤਾਲ ਵਿਚ ਦਾਖਲ ਫਿਰੋਜ਼ਪੁਰ ਦੇ ਪਿੰਡ ਖਲਚੀ ਜਦੀਦ ਦੇ ਜ਼ਖਮੀ ਵਿਅਕਤੀਆਂ ਦਾ ਹਾਲ-ਚਾਲ ਜਾਣਿਆ
ਫ਼ਰੀਦਕੋਟ, 11 ਮਈ 2021 - ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਸ੍ਰੀ ਦੀਪਕ ਕੁਮਾਰ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਲਚੀ ਜਦੀਦ ਵਿੱਚ ਬੀਤੇ ਦਿਨੀਂ ਇੱਕ ਲੜਾਈ ਵਿਚ ਜ਼ਖ਼ਮੀ ਹੋਏ ਅਨੁਸੂਚਿਤ ਜਾਤੀ ਦੇ ਪਰਿਵਾਰ ਦੇ ਮੈਂਬਰ ਜੋ ਕਿ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜੇਰੇ ਇਲਾਜ ਸਨ ਦੇ ਇਲਾਜ ਅਤੇ ਹਾਲ ਚਾਲ ਸਬੰਧੀ ਜਾਣਕਾਰੀ ਲੈਣ ਲਈ ਵਿਸ਼ੇਸ਼ ਦੌਰਾ ਕੀਤਾ ਗਿਆ ।
ਉਨ੍ਹਾਂ ਇਸ ਮੌਕੇ ਹਸਪਤਾਲ ਵਿੱਚ ਦਾਖ਼ਲ ਪਰਿਵਾਰ ਦੇ ਮੁਖੀ ਮਹਿੰਦਰ ਸਿੰਘ ਕਾਲਾ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਿਆ ਤੇ ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ ਅਤੇ
ਹੋਰ ਡਾਕਟਰਾਂ ਤੋਂ ਉਨ੍ਹਾਂ ਦੇ ਇਲਾਜ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਉਹ ਪਿੰਡ ਖਲਚੀ ਜਦੀਦ ਵਿਖੇ ਜਾ ਕੇ ਆਏ ਹਨ ਅਤੇ ਇਸ ਸਾਰੀ ਘਟਨਾ ਸਬੰਧੀ ਰਿਪੋਰਟ ਕਮਿਸ਼ਨ ਨੂੰ ਦੇਣਗੇ ਅਤੇ ਫਿਰੋਜ਼ਪੁਰ ਪੁਲਿਸ ਨੂੰ ਦੋਸ਼ੀਆਂ ਵਿਰੁੱਧ ਲੋੜੀਂਦੀ ਕਾਰਵਾਈ ਲਈ ਵੀ ਆਦੇਸ਼ ਦਿੱਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਗੁਰਜੀਤ ਸਿੰਘ, ਜਿਲਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਸਿੰਘ ਬਰਾੜ ਸਮੇਤ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ ।