ਬਠਿੰਡਾ ਜ਼ਿਲ੍ਹੇ ’ਚ ਕੋਰੋਨਾ ਨਾਲ 27 ਮੌਤਾਂ, 700 ਨਵੇਂ ਕੇਸ ਆਏ
ਅਸ਼ੋਕ ਵਰਮਾ
ਬਠਿੰਡਾ ,11ਮਈ2021: ਬਠਿੰਡਾ ਜਿਲ੍ਹੇ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 27 ਦੀ ਮੌਤ, 700 ਨਵੇਂ ਕੇਸ ਆਏ ਜਦੋਂਕਿ559 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ। ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਅੰਦਰ ਕੋਵਿਡ-19 ਤਹਿਤ ਕੁਲ 257079 ਸੈਂਪਲ ਲਏ ਗਏ। ਜਿੰਨ੍ਹਾਂ ਵਿਚੋਂ 28717 ਪਾਜੀਟਿਵ ਕੇਸ ਆਏ ਅਤੇ ਇਨਾਂ ਵਿੱਚੋਂ 21456 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 6714 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 547 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਠਿੰਡਾ ਜਿਲ੍ਹੇ ਵਿੱਚ ਹੁਣ ਤੱਕ 120695 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨਾਂ ਦੱਸਿਆ ਕਿ ਇਨਾਂ ਵਿੱਚ 12294 ਹੈਲਥ ਵਰਕਰਜ਼, 25162 ਫਰੰਟ ਲਾਇਨ ਵਰਕਰਜ਼, 45 ਤੋਂ 60 ਤੱਕ 32619 ਵਿਅਕਤੀਆਂ ਨੂੰ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 25991 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।ਉਨ੍ਹਾਂ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4810 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2149 ਨੂੰ ਦੂਜੀ ਡੋਜ਼, 21265 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4410 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 28341 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7095 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 21797 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5002 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਇਸੇ ਤਰ੍ਹਾਂ ਪ੍ਰਾਈਵੇਟ ਇੰਸਟੀਚਿਊਟਸ ਵਿੱਚ 7078 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2600 ਨੂੰ ਦੂਜੀ ਡੋਜ਼, 3884 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 650 ਨੂੰ ਦੂਜੀ ਡੋਜ਼, 45 ਤੋਂ 59 ਸਾਲ ਤੱਕ 4417 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1431 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 4464 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 1302 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
ਸਮਾਜਸੇਵੀਆਂ ਵੱਲੋਂ ਅੰਤਮ ਸਸਕਾਰ
ਬਠਿੰਡਾ ਜਿਲ੍ਹੇ ’ਚ ਕਰੋਨਾ ਕਾਰਨ ਮਾਰੇ ਗਏ ਵਿਅਕਤੀਆਂ ਦੇ ਅੰਤਮ ਸਸਕਾਰ ਸਹਾਰਾ ਜਨ ਸੇਵਾ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਕੀਤੇ ਹਨ। ਸਹਾਰ ਜਨ ਸੇਵਾ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੰਸਥਾ ਨੇ 28 ਮ੍ਰਿਤਕਾਂ ਤੇ ਸਸਕਾਰ ਕੀਤੇ ਹਨ ਜਦੋਂਕਿ ਨੌਜਵਾਨ ਵੈਲਫੇਅਰ ਸੁਸਾਇਟੀ ਨੇ ਤਿੰਨ ਵਿਅਕਤੀਆਂ ਦੀਆਂ ਆਖਰੀ ਰਸਮਾਂ ਨਿਭਾਈਆਂ ਜਿੰਨ੍ਹਾਂ ’ਚ ਇੱਕ ਸ਼ੱਕੀ ਮਾਮਲਾ ਵੀ ਸ਼ਾਮਲ ਹੈ।