ਜੇਕਰ ਸਰਕਾਰੀ ਸਹੂਲਤਾਂ ਦਾ ਲੈਣਾ ਲਾਭ ਤਾਂ ਸਵੇਰੇ ਜਲਦੀ ਉੱਠਣ ਦੀ ਆਦਤਾਂ ਪਾ ਲੈਣ ਫਿਰੋਜ਼ਪੁਰ ਵਾਸੀ
ਗੌਰਵ ਮਾਣਿਕ
- ਫਿਰੋਜ਼ਪੁਰ ਵਿੱਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਹੁਣ ਜਿਲ੍ਹਾ ਪ੍ਰਸ਼ਾਸਨ ਨੇ ਸੇਵਾ ਕੇਂਦਰਾਂ ਦਾ ਬਦਲਿਆ ਸਮਾਂ
- ਸਵੇਰੇ 7:30 ਤੋਂ ਦੋਪਹਰ 3:30 ਤੱਕ ਖੁੱਲ੍ਹਣਗੇ ਹੁਣ ਸੇਵਾ ਕੇਂਦਰ : ਵਧੀਕ ਡਿਪਟੀ ਕਮਿਸ਼ਨਰ
ਫਿਰੋਜ਼ਪੁਰ 12 ਮਈ 2021 - ਫਿਰੋਜ਼ਪੁਰ ਵਾਸੀਆਂ ਲਈ ਇਹ ਖ਼ਬਰ ਬੇਹਦ ਖ਼ਾਸ ਹੈ ਜੇਕਰ ਤੁਸੀ ਸਰਕਾਰੀ ਸੁਵਿਧਾਵਾਂ ਦਾ ਲਾਭ ਲੈਂਣਾਂ ਹੈ ਜਿਵੇਂ ਕਿ ਡਰਾਈਵਿੰਗ ਲਾਇਸੰਸ ਜਨਮ ਮੌਤ ਦਾ ਸਰਟੀਫਿਕੇਟ , ਫਰਦਾਂ , ਨਕਲਾਂ ਯਾ ਫਿਰ ਹੌਰ ਮਿਲਣ ਵਾਲੀਆਂ ਸੁਵਿਧਾਵਾਂ ਤਾਂ ਸਵੇਰੇ ਜਲਦੀ ਉੱਠਣ ਦੀ ਆਦਤਾਂ ਪਾ ਲਾਓ , ਕਿਉਂਕਿ ਹੁਣ ਜਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਨਵਾਂ ਫ਼ਰਮਾਨ ਜਾਰੀ ਕੀਤਾ ਹੈ, ਫਿਰੋਜ਼ਪੁਰ ਵਿੱਚ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਇੱਕ ਦੇ ਉੱਤੇ ਇੱਕ ਫ਼ੈਸਲੇ ਲਏ ਜਾ ਰਹੇ ਹਨ , ਇਸੇ ਲੜੀ ਵਿੱਚ ਹੋਰ ਜਰੂਰੀ ਫੈਸਲਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 13 ਮਈ 2021 ਤੋਂ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਦਾ ਕਰ ਦਿੱਤਾ ਗਿਆ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਵਾਸਤੇ ਦੱਸਿਆ ਹੈ ਕਿ 13 ਮਈ 2021 ਤੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਦਾ ਫੈਸਲਾ ਲਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਅਤੇ ਹੋਰ ਆਮ ਲੋਕ ਜੋ ਵੀ ਆਪਣੇ ਕੰਮ ਲਈ ਸੇਵਾ ਕੇਂਦਰਾਂ ਵਿੱਚ ਆਉਂਦੇ ਹਨ ਉਹ ਕੋਵਿਡ 19 ਪ੍ਰਤੀ ਆਪਣੀਆਂ ਪੂਰੀਆਂ ਸਾਵਧਾਨੀਆਂ ਵਰਤਣ। ਉਨ੍ਹਾਂ ਕਿਹਾ ਕਿ ਇਸ ਦੌਰਾਨ ਮਾਸਕ ਪਹਿਨਣ, ਸਮਾਜਿਕ ਦੂਰੀ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੂੰ ਹਦਾਹਿਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਕੋਵਿਡ ਦੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ।