ਸਵ. ਅਵਤਾਰ ਸਿੰਘ ਬਰਾੜ ਮੈਮੋਰੀਅਲ ਸੁਸਾਇਟੀ ਵੱਲੋਂ 250 ਦੇ ਕਰੀਬ ਵੰਡੇ ਗਏ ਮਾਸਕ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 13 ਮਈ 2021 - ਕਰੋਨਾ ਮਹਾਂਮਾਰੀ ਦੇ ਮੱਦੇਨਜਰ ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਵੱਲੋਂ 250 ਦੇ ਕਰੀਬ ਮਾਸਕ ਵੰਡੇ ਗਏ। ਇਸ ਮੌਕੇ ਤੇ ਸੁਸਾਇਟੀ ਦੇ ਪ੍ਰਬੰਧਕ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦਿਨ ਰਾਤ ਮਿਹਨਤ ਕਰ ਰਿਹਾ ਹੈ ਪਰ ਜੇਕਰ ਇਸ ਬਿਮਾਰੀ ਤੇ ਜਿੱਤ ਪ੍ਰਾਪਤ ਕਰਨੀ ਹੈ ਤਾਂ ਸਮਾਜ ਦੇ ਸਾਰੇ ਵਰਗਾਂ ਬਣਦਾ ਸਹਿਯੋਗ ਜਰੂਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ 250 ਦੇ ਕਰੀਬ ਮਾਸਕ ਵੰਡੇ ਗਏ। ਉਨ੍ਹਾਂ ਨੇ ਲੋਕਾਂ ਨੂੰ ਕਰੋਨਾ ਵਾਇਰਸ ਤੋ ਬਚਣ ਲਈ ਵਾਰ ਵਾਰ ਹੱਥ ਧੋਣ ਅਤੇ ਮੂੰਹ ਤੇ ਮਾਸਕ ਪਾ ਕੇ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਤੇ ਮੱਘਰ ਸਿੰਘ, ਗੁਰਜੀਤ ਸਿੰਘ ਢਿੱਲੋਂ ਅਤੇ ਪੁਲਿਸ ਮੁਲਾਜ਼ਮ ਹਾਜਰ ਸਨ।