ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨਾਂ ਵਜ੍ਹਾ ਪਿੰਡਾਂ ਵਿੱਚ ਆਉਣ ਤੋਂ ਰੋਕਣ ਲਈ ਠੀਕਰੀ ਪਹਿਰੇ ਲਗਾਏ ਜਾਣ-ਐਸ.ਐਸ.ਪੀ.ਰੂਪਨਗਰ
ਹਰੀਸ਼ ਕਾਲੜਾ
ਰੂਪਨਗਰ, 15 ਮਈ 2021 :ਜਿਲ੍ਹਾ ਪੁਲਿਸ ਵਲੋ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪਿੰਡ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲਕੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ-ਆਪਣੇ ਪਿੰਡਾਂ ਵਿੱਚ ਕਿਸੇ ਵੀ ਬਾਹਰੀ ਵਿਅਕਤੀ ਨੂੰ ਬਿਨ੍ਹਾ ਵਜ੍ਹਾ ਪਿੰਡ ਵਿੱਚ ਆਉਣ ਤੋ ਰੋਕਣ ਲਈ ਪਿੰਡਾਂ ਵਿੱਚ ਠੀਕਰੀ ਪਹਿਰੇ ਲਗਾਉਣ ਤਾਂ ਜੋ ਉਨ੍ਹਾਂ ਦੇ ਪਰਿਵਾਰ, ਸਮਾਜ, ਸ਼ਹਿਰ ਅਤੇ ਦੇਸ਼ ਨੂੰ ਇਸ ਮਹਾਂਮਾਰੀ ਤੋ ਬਚਾਇਆ ਜਾ ਸਕੇ ।
ਇਹ ਪ੍ਰਗਟਾਵਾ ਕਰਦਿਆਂ ਡਾ. ਅਖਿਲ ਚੌਧਰੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਰੂਪਨਗਰ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਉਹਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਹ ਕੋਵਿਡ-19 ਲਈ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਲੜਾਈ ਵਿੱਚ ਪ੍ਰਸ਼ਾਸਨ ਅਤੇ ਸਰਕਾਰ ਦੀ ਮਦਦ ਕਰਨ ਤਾਂ ਜੋ ਰੂਪਨਗਰ ਜਿਲੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਇਆ ਜਾ ਸਕੇ।