ਕਿਸ਼ੋਰੀ ਰਾਮ ਹਸਪਤਾਲ ਨੂੰ ਮਨਜ਼ੂਰੀ ਨਾ ਦੇਣ 'ਤੇ ਭੁੱਖ ਹੜਤਾਲ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ,20 ਮਈ 2021: ਆਮ ਆਦਮੀ ਪਾਰਟੀ ਬਠਿੰਡਾ ਦੇ ਆਗੂਆਂ ਨੇ ਕਿਸ਼ੋਰੀ ਰਾਮ ਹਸਪਤਾਲ ਨੂੰ ਪ੍ਰਵਾਨਗੀ ਨਾਂ ਦੇਣ ਸਬੰਧੀ ਅੱਜ ਸੋਮਵਾਰ ਤੱਕ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਦੇ ਜਿਲ੍ਹਾ ਸ਼ਹਿਰੀ ਪ੍ਰਧਾਨ ਨੀਲ ਗਰਗ ਨੇ ਕਿਹਾ ਕਿ ਬਠਿੰਡਾ ਦੇ ਕਿਸ਼ੋਰੀ ਰਾਮ ਪ੍ਰਾਈਵੇਟ ਹਸਪਤਾਲ ਵੱਲੋਂ ਕੋਰੋਨਾ ਦਾ ਮੁਫਤ ਇਲਾਜ ਕਰਨ ਲਈ ਪਿਛਲੇ ਪੰਦਰਾਂ ਦਿਨਾਂ ਤੋਂ ਪ੍ਰਵਾਨਗੀ ਦੀ ਉਡੀਕ ਕੀਤੀ ਜਾ ਰਹੀ ਹੈ ਪਰ ਬਠਿੰਡਾ ਪ੍ਰਸ਼ਾਸ਼ਨ ਚੁੱਪ ਵੱਟੀ ਬੈਠਾ ਹੈ। ਉਨ੍ਹਾਂ ਆਖਿਆ ਕਿ ਹਸਪਤਾਲ ਦੇ ਹੱਕ ਵਿੱਚ ਕਈ ਸਮਾਜ ਸੇਵੀ ਸੰਸਥਾਵਾਂ ਵੀ ਅੱਗੇ ਆਈਆਂ ਸਨ ਪਰ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ ਹੈ ।
ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਨਾ ਤਾਂ ਸਰਕਾਰ ਆਪ ਲੋੜਵੰਦ ਗਰੀਬ ਮਰੀਜਾਂ ਲਈ ਇਲਾਜ ਦੇ ਪ੍ਰਬੰਧ ਕਰ ਰਹੀ ਹੈ ਅਤੇ ਜੇਕਰ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਕੇ ਗਰੀਬਾਂ ਲਈ ਕੁਝ ਕਰਨਾ ਚਾਹੁੰਦੀਆਂ ਹਨ ਤਾਂ ਉਨ੍ਹਾਂ ਦੇ ਰਾਹ ’ਚ ਰੋੜੇ ਅਟਕਾਏ ਜਾਂਦੇਹਨ।ਉਨ੍ਹਾਂ ਆਢਟਾਂ ਕਿ ਪ੍ਰਸ਼ਾਸ਼ਨ ਦੇ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ ਇਸ ਲਈ ਜੇਕਰ ਸੋਮਵਾਰ ਤੱਕ ਇਸ ਹਸਪਤਾਲ ਨੂੰ ਮਨਜੂਰੀ ਨਾਂ ਦਿੱਤੀ ਤਾਂ ਐਡਵੋਕੇਟ ਨਵਦੀਪ ਸਿੰਘ ਜੀਦਾ ਵਲੰਟੀਅਰਾਂ ਦੇ ਨਾਲ ਭੁੱਖ ਹੜਤਾਲ ਤੇ ਬੈਠਣਗੇ।