ਪਟਿਆਲਾ: 325 ਕੋਵਿਡ ਕੇਸਾਂ ਦੀ ਪੁਸ਼ਟੀ, ਰਜਿੰਦਰਾ ਹਸਪਤਾਲ ਵਿੱਚ ਕੋਵਿਡ ਨਾਲ 20 ਮੌਤਾਂ
ਜਗਤਾਰ ਸਿੰਘ
ਪਟਿਆਲਾ, 20 ਮਈ 2021- ਸਿਵਲ ਸਰਜਨ ਡਾ ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ 325 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ। ਜ਼ਿਲ੍ਹੇ ਵਿਚੋਂ ਪ੍ਰਾਪਤ 4638 ਰਿਪੋਰਟਾਂ ਚ 325 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ ਪਾਜ਼ੀਟਿਵ ਕੇਸਾਂ ਦੀ ਗਿਣਤੀ 43861 ਹੋ ਗਈ ਹੈ , ਮਿਸ਼ਨ ਫਤਹਿ ਤਹਿਤ ਜਿਲੇ ਦੇ 498 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ । ਜਿਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 39087 ਹੋ ਗਈ ਹੈ ।ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3704 ਹੈ । ਜਿਲ੍ਹੇ ਵਿੱਚ 09 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਨ ਮੌਤਾਂ ਦੀ ਗਿਣਤੀ 1070 ਹੋ ਗਈ ਹੈ
ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਪਿਛਲੇ 24 ਘੰਟਿਆਂ ਦੋਰਾਨ 20 ਮੌਤਾਂ ਹੋਈਆਂ, ਜਿਨ੍ਹਾਂ ਚੋ 7 ਮੌਤਾ ਪਟਿਆਲਾ ਨਾਲ ਸਬੰਧਤ ਹਨ , 11 ਮੌਤਾਂ ਦੂਸਰੇ ਜ਼ਿਲ੍ਹਿਆਂ ਤੋਂ 2 ਮੌਤਾਂ ਹੋਰਾਂ ਰਾਜਾਂ ਨਾਲ ਸਬੰਧਤ ਹਨ। ਕੋਵਿਡ ਤੋ 26 ਮਰੀਜ਼ ਠੀਕ ਹੋ ਕੇ ਘਰ ਗਏ ਨਵੇਂ 37 ਕੋਵਿਡ ਪਾਜ਼ੀਟਿਵ ਮਰੀਜ਼ ਦਾਖਲ ਹੋਏ।