ਕੋਵਿਡ 19 ਮੈਨੇਜਮੈਂਟ ਅਤੇ ਮਿਸ਼ਨ ਫਤਿਹ 2 ਸਬੰਧੀ ਮੀਟਿੰਗ ਕੀਤੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 21 ਮਈ 2021 - ਜਿਲੇ ਅੰਦਰ ਕੋਵਿਡ 19 ਦੀ ਸਥਿਤੀ ਦਾ ਜਾਇਜਾ ਲੈਣ ਅਤੇ ਮਿਸ਼ਨ ਫਤਿਹ 2 ਸਬੰਧੀ ਸਿਵਲ ਸਰਜਨ ਫਰੀਦਕੋਟ ਡਾ ਸੰਜੇ ਕਪੂਰ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਵਿਚ ਸਹਾਇਕ ਸਿਵਲ ਸਰਜਨ ਡਾ ਮਨਦੀਪ ਕੌਰ, ਜਿਲਾ ਐਪੀਡੀਮਾਲੋਜਿਸਟ ਡਾ ਹਰਜੋਤ ਕੌਰ, ਡਾ.ਹਰਿੰਦਰ ਸਿੰਘ, ਡਬਲਯੂ ਐਚ ਓ ਕੰਸਲਟੈਂਟ ਡਾ ਮੇਘਾ ਪ੍ਰਕਾਸ਼, ਸੀਨੀਅਰ ਮੈਡੀਕਲ ਅਫਸਰ, ਪੀ ਐਚ ਸੀ ਜੰਡ ਸਾਹਿਬ, ਡਾ ਰੰਜੀਵ ਭੰਡਾਰੀ, ਸੀਨੀਅਰ ਮੈਡੀਕਲ ਅਫਸਰ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਕੋਟਕਪੂਰਾ, ਡਾ ਹਰਿੰਦਰ ਗਾਂਧੀ, ਸੀਨੀਅਰ ਮੈਡੀਕਲ ਅਫਸਰ, ਸੀ ਐਚ ਸੀ ਬਾਜਾਖਾਨਾ ਡਾ ਅਵਤਾਰਜੀਤ ਸਿੰਘ, ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਜੈਤੋ, ਡਾ ਵਰਿੰਦਰ ਕੁਮਾਰ, ਜਿਲਾ ਮਾਸ ਮੀਡੀਆ ਅਫਸਰ ਮੀਨਾ ਕੁਮਾਰੀ ਦੇ ਨਾਲ ਸਮੂਹ ਪ੍ਰੋਗਰਾਮ ਅਫਸਰਾਂ ਨੇ ਭਾਗ ਲਿਆ |
ਇਸ ਮੌਕੇ ਡਾ.ਸੰਜੇ ਕਪੂਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿਸ਼ਨ ਫਤਿਹ 2 ਤਹਿਤ ਪਿੰਡਾਂ ਵਿਚ ਕੋਰੋਨਾ ਵਾਇਰਸ ਸਬੰਧੀ ਸਰਵੇ ਸ਼ੁਰੂ ਹੋ ਚੁੱਕਾ ਹੈ, ਇਸ ਤਹਿਤ ਟੈਸਟਿੰਗ ਵੀ ਕੀਤੀ ਜਾਵੇਗੀ ਤੇ ਜਾਗਰੂਕ ਵੀ ਕੀਤਾ ਜਾਵੇਗਾ | ਉਨਾਂ ਨੇ ਜਾਣਕਾਰੀ ਦਿੱਤੀ ਕਿ ਜਿਲੇ ਵਿਚ ਵੱਖ ਵੱਖ ਥਾਵਾਂ ਵਿਖੇ ਕੋਵਿਡ ਵੈਕਸੀਨੇਸ਼ਨ ਚੱਲ ਰਹੀ ਹੈ | ਉਨਾਂ ਨੇ ਸਾਰੇ ਐਸ ਐਮ ਓ ਨੂੰ ਦਿੱਤੇ ਗਏ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ |
ਇਸ ਦੇ ਨਾਲ ਹੀ ਵੱਖ ਵੱਖ ਸੰਸਥਾਵਾਂ ਵਿਚ ਸੈਪਲਿੰਗ ਦੇ ਕੰਮ ਦਾ ਰੀਵਿਊ ਕੀਤਾ ਗਿਆ ਤੇ ਟਾਰਗੇਟ ਪੂਰਾ ਕਰਨ ਦੀ ਹਦਾਇਤ ਕੀਤੀ ਗਈ | ਉਨਾਂ ਨੇ ਸਾਰੇ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਤੇ ਅਫਵਾਹਾਂ ਤੋਂ ਸੁਚੇਤ ਰਹਿਣ,ਸੁਣੀਆਂ-ਸੁਣਾਈਆਂ ਗੱਲਾਂ ਅਤੇ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਵੀਡੀਓ ਤੇ ਸੁਨੇਹਿਆਂ ਤੇ ਵਿਸ਼ਵਾਸ਼ ਨਾ ਕਰਦੇ ਹੋਏ ਸਰਕਾਰੀ ਵੈਬਸਾਈਟ,ਵਿਸ਼ਵ ਸਿਹਤ ਸੰਗਠਨ ਦੀ ਵੈਬਸਾਈਟ ਜਾਂ ਸਿਹਤ ਮੰਤਰਾਲਾ ਵੱਲੋਂ ਜਾਰੀ ਹੈਲਪ ਲਾਈਨ ਨੰਬਰ ਤੇ ਹੀ ਸੰਪਰਕ ਕਰਨ ਦੀ ਸਲਾਹ ਦਿੱਤੀ |