ਪਹਿਲੀ ਤਨਖਾਹ ਕੋਵਿਡ ਕੇਅਰ ਸੈਂਟਰ ਦੇ ਮਰੀਜ਼ਾਂ ਦੀ ਸੇਵਾ ਲਈ ਦਿੱਤੀ
ਅਸ਼ੋਕ ਵਰਮਾ
ਬਠਿੰਡਾ, 22 ਮਈ 2021:ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਬਠਿੰਡਾ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮੈਰੀਟੋਰੀਅਸ ਸਕੂਲ ਵਿਖੇ ਕੋਵਿਡ ਕੇਅਰ ਸੈਂਟਰ ਸ਼ੁਰੂ ਕੀਤਾ ਗਿਆ ਹੈ।ਇਸ ਦੌਰਾਨ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਵੱਲੋਂ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਕੀਤੇ ਜਾਣ ਵਾਲੇ ਮਰੀਜ਼ਾਂ ਦੀ ਸੇਵਾ ਲਈ ਆਪਣੀ ਪਹਿਲੀ ਤਨਖਾਹ ਕੋਵਿਡ ਕੇਅਰ ਸੈਂਟਰ ਵਾਸਤੇ ਦੋ ਵਾਸ਼ਿੰਗ ਮਸ਼ੀਨਾਂ ਤੇ 5 ਹਜ਼ਾਰ ਚਾਹ ਪੀਣ ਵਾਲੇ ਗਲਾਸਾਂ ਤੇ ਹੋਰ ਸਮੱਗਰੀ ਆਦਿ ਦੀ ਖਰੀਦ ਕਰਨ ਦਿੱਤੀ ਗਈ।
ਇਸ ਮੌਕੇ ਮੇਅਰ ਸ਼੍ਰੀਮਤੀ ਰਮਨ ਗੋਇਲ ਵੱਲੋਂ ਪ੍ਰਮਾਤਮਾ ਅੱਗੇ ਮਰੀਜ਼ਾਂ ਦੀ ਤੰਦਰੁਸਤੀ ਲਈ ਅਰਦਾਸ ਵੀ ਕੀਤੀ ਗਈ। ਸ਼੍ਰੀਮਤੀ ਗੋਇਲ ਨੇ ਬਠਿੰਡਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਹਮੇਸ਼ਾਂ ਮੂੰਹ ਤੇ ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਵਾਰ-ਵਾਰ ਸਾਫ਼ ਪਾਣੀ ਨਾਲ ਹੱਥ ਧੋ ਕੇ ਸੈਨੇਟਾਈਜ਼ ਕਰਨੇ ਯਕੀਨੀ ਬਣਾਏ ਜਾਣ ਤਾਂ ਜੋ ਅਸੀਂ ਇਸ ਭਿਆਨਕ ਬਿਮਾਰੀ ਤੋਂ ਨਿਜ਼ਾਤ ਪਾ ਸਕੀਏ।