ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਨੇ ਮਾਸਕ ਵੰਡੇ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 22 ਮਈ 2021 - ਸਮਾਜ ਸੇਵਾ ਖੇਤਰ 'ਚ ਹਮੇਸ਼ਾ ਵੱਡਮੁੱਲਾ ਯੋਗਦਾਨ ਪਾਉਣ ਵਾਲੀ ਬਾਬਾ ਸ਼੍ਰੀ ਚੰਦ ਸੇਵਾ ਸੁਸਾਇਟੀ ਫ਼ਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਵਿਖੇ ਸੁਸਾਇਟੀ ਪ੍ਰਧਾਨ ਰਾਜਿੰਦਰ ਦਾਸ ਰਿੰਕੂ ਦੀ ਅਗਵਾਈ ਹੇਠ ਮੈਂਬਰਾਂ ਵੱਲੋਂ ਮਾਸਕ ਵੰਡੇ ਗਏ | ਇਸ ਮੌਕੇ ਰਾਜਿੰਦਰ ਦਾਸ ਰਿੰਕੂ ਨੇ ਕਿਹਾ ਕਿ ਕੋਰੋਨਾ ਦੇ ਖਾਤਮੇ ਵਾਸਤੇ ਹਰੇਕ ਇਨਸਾਨ ਨੂੰ ਮਾਸਕ ਪਾਉਣਾ ਚਾਹੀਦਾ ਹੈ, ਹੱਥਾਂ ਨੂੰ ਚੰਗੀ ਤਰਾਂ ਵਾਰ-ਵਾਰ ਸਾਫ਼ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਵੈਕਸੀਨ ਲਗਵਾਉਣਾ ਵੀ ਸਾਡੀ ਆਪਣੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਸਿਹਤ ਵਿਭਾਗ ਦੀ ਹਦਾਇਤਾਂ ਦੀ ਪਾਲਣਾ ਨਾਲ ਅਸੀਂ ਆਪਣੇ ਜੀਵਨ ਨੂੰ ਸੁਰੱਖਿਅਤ ਕਰ ਸਕਦੇ ਹਾਂ | ਇਸ ਮੌਕੇ ਜਸਵਿੰਦਰ ਸਿੰਘ ਸੇਖੋਂ ਨੇ ਕਿਹਾ ਸਾਨੂੰ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਹਨੀ ਬਰਾੜ, ਸਕੱਤਰ ਰਾਮ ਬਾਬੂ, ਸਲਾਹਕਾਰ ਜਸਵਿੰਦਰ ਸੇਖੋਂ, ਡਾ.ਡੀ.ਕੇ., ਪੁਨੀਤ ਕੁਮਾਰ, ਕਿਰਨਜੀਤ, ਪਰਮਜੀਤ ਸਿੰਘ, ਕੁਲਵਿੰਦਰ ਸਿੰਘ ਕਿੰਦਾ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਗਗਨ ਕੁਮਾਰ, ਸ਼ੇਰਾ ਸਿੰਘ, ਕੁਲਵਿੰਦਰ ਸਿੰਘ ਨੇ ਮਾਸਕ ਵੰਡੇ |