ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 24 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ’ਚ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ
- ਦੁੱਧ, ਸਬਜ਼ੀ, ਅਤੇ ਫ਼ਲ ਮੰਡੀ, ਮਿਠਾਈ ਦੀਆਂ ਦੁਕਾਨਾਂ, ਕਰਿਆਣਾ, ਹਲਵਾਈ, ਬੇਕਰੀ, ਆਟਾ ਚੱਕੀਆਂ, ਅੰਡੇ, ਪੋਲਟਰੀ, ਮੀਟ ਮੱਛੀ ਦੀਆਂ ਦੁਕਾਨਾਂ, ਪਸ਼ੂਆਂ ਦੇ ਚਾਰੇ ਦੀਆਂ ਦੁਕਾਨਾਂ ਨੂੰ ਹਫ਼ਤੇ ਦੇ ਸੱਤਾਂ ਦਿਨ ਸਵੇਰੇ 5 ਵਜੇ ਤੋਂ ਸ਼ਾਮ 4 ਵਜੇ ਤੱਕ ਛੋਟ
- ਪ੍ਰਾਈਵੇਟ ਦਫ਼ਤਰਾਂ ਅਤੇ ਗੈਰ ਜ਼ਰੂਰੀ ਵਸਤੂਆਂ ਵੇਚਣ ਵਾਲੇ ਸਾਰੇ ਦੁਕਾਨਦਾਰ ਸੋਮਵਾਰ ਤੋਂ ਸ਼ੁੱਕਰਵਾਰ 11 ਵਜੇ ਤੋਂ 4 ਵਜੇ ਤੱਕ ਖੁੱਲ੍ਹ ਸਕਣਗੀਆਂ
- ਈ-ਕਾਮਰਸ ਅਤੇ ਹੋਮ ਡਿਲੀਵਰੀ ਨੂੰ ਹਫ਼ਤੇ ਦੇ ਸੱਤ ਦਿਨ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਦੀ ਛੋਟ
ਹੁਸ਼ਿਆਰਪੁਰ, 23 ਮਈ 2021 - ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ 24 ਮਈ ਤੋਂ ਅਗਲੇ ਹੁਕਮਾਂ ਤੱਕ ਜ਼ਿਲ੍ਹੇ ਦੇ ਕੁਝ ਜ਼ਰੂਰੀ ਵਸਤੂਆਂ ਦੀਆਂ ਸੇਵਾਵਾਂ ਨੂੰ ਨਿਰਧਾਰਿਤ ਦਿਨ ਅਤੇ ਸਮੇਂ ਦੇ ਹਿਸਾਬ ਪਾਬੰਦੀਆਂ ਤੋਂ ਛੋਟ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਦੇ ਮੁਤਾਬਿਕ ਦੁੱਧ ਵਾਲੇ ਅਤੇ ਦੁੱਧ ਵੇਚਣ ਵਾਲੀਆਂ ਦੁਕਾਨਾਂ, ਸਬਜ਼ੀ, ਫ਼ਲ ਮੰਡੀ, ਮਿਠਾਈ ਦੀਆਂ ਦੁਕਾਨਾਂ, ਕਰਿਆਨਾਂ, ਹਲਵਾਈਆਂ, ਬੇਕਰੀ ਆਟਾ ਚੱਕੀਆਂ, ਅੰਡੇ, ਪੋਲਟਰੀ, ਮੀਟ, ਮੱਛੀ ਦੀਆਂ ਦੁਕਾਨਾਂ, ਪਸ਼ੂਆਂ ਦੇ ਚਾਰੇ ਨੂੰ ਹਫ਼ਤੇ ਦੇ ਸੱਤ ਦਿਨ ਸਵਰੇਰੇ 5 ਵਜੇ ਤੋਂ ਸ਼ਾਮ 4 ਵਜੇ ਤੱਕ ਛੋਟ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੁੱਧ ਵਾਲੇ ਇਸ ਸਥਾਨ ’ਤੇ ਖੜ੍ਹੇ ਹੋ ਕੇ ਦੁੱਧ ਨਹੀਂ ਵੇਚਣਗੇ ਬਲਕਿ ਉਹ ਘਰ-ਘਰ ਜਾ ਕੇ ਦੁੱਧ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਮਿਸਟ, ਹਸਪਤਾਲ, ਕਲੀਨਿਕ, ਡਾਇਗਨਾਸਟਿਕ ਸੈਂਟਰ, ਮੈਡੀਕਲ ਲੈਬੋਰਟਰੀ, ਵੈਟਨਰੀ ਕਲੀਨਿਕ, ਇੰਡਸਟਰੀਅਲ ਯੂਨਿਟ, ਐਲ.ਪੀ.ਜੀ, ਪੈਟਰੋਲ ਪੰਪ ਹਫ਼ਤੇ ਦੇ ਸੱਤ ਦਿਨ ਖੁਲ੍ਹੇ ਰਹਿਣਗੇ ਅਤੇ ਇਸ ਦੇ ਲਈ ਸਮੇਂ ਦੀ ਕੋਈ ਪਾਬੰਦੀ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਰ, ਸਿਨੇਮਾ ਹਾਲ, ਜਿੰਮ ਅਤੇ ਸਪਾ, ਸਵੀਮਿੰਗ ਪੁਲ ਅਤੇ ਹੋਰ ਖੇਡ ਕੰਪਲੈਕਸ ਤੋਂ ਇਲਾਵਾ ਸਾਰੇ ਵਿਦਿਅਕ ਅਦਾਰੇ ਜਿਵੇਂ ਕਿ ਸਕੂਲ, ਕਾਲਜ ਬੰਦ ਰਹਿੰਣਗੇ ਜਦਕਿ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਆਪਣੀ ਡਿਊਟੀ ਅਟੈਂਡ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਰਸਿੰਗ ਅਤੇ ਮੈਡੀਕਲ ਕਾਲਜ ਖੁੱਲ੍ਹੇ ਰਹਿਣਗੇ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹੋਟਲ, ਢਾਬਾ, ਰੈਸਟੋਰੈਂਟ, ਕੈਫੇਟੇਰੀਆ, ਖਾਣ-ਪੀਣ ਵਾਲੇ ਸਥਾਨ ਅਤੇ ਸ਼ਰਾਬ ਦੇ ਹੋਲਸੇਲ ਅਤੇ ਰਿਟੇਲਰ (ਬਿਠਾ ਕੇ ਖਾਣਾ ਨਹੀਂ ਖਿਲਾ ਸਕਦੇ ਸਿਰਫ ਹੋਮ ਡਿਲੀਵਰੀ ਅਤੇ ਟੇਕਅਵੇ ਕਰ ਸਕਦੇ ਹਨ) ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਰਾਤ 9ਵਜੇ ਤੱਕ ਖੋਲ ਸਕਦੇ ਹਨ ਅਤੇ ਬੈਂਕ (50 ਫੀਸਦੀ ਸਟਾਫ ਦੇ ਨਾਲ) ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲਣਗੇ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਦਫ਼ਤਰ ਅਤੇ ਸਾਰੀਆਂ ਗੈਰ ਜ਼ਰੂਰੀ ਵਸਤੂਆਂ ਨੂੰ ਵੇਚਣ ਵਾਲੀਆਂ ਦੁਕਾਨਾਂ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਇਸ ਦੌਰਾਨ ਇਨ੍ਹਾਂ ਦੁਕਾਨਦਾਰਾਂ ਲਈ ਸਮਾਜਿਕ ਦੂਰੀ ਅਤੇ ਕੋਵਿਡ ਪ੍ਰੋਟੋਕੋ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ।
ਈ-ਕਾਮਰਸ ਹੋਮ ਅਤੇ ਡਿਲੀਵਰੀ ਪੂਰਾ ਹਫ਼ਤਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹੋਮ ਡਿਲੀਵਰੀ ਨੂੰ ਉਤਸ਼ਾਹਿਤ ਕੀਤਾ ਜਾਵੇ, ਇਸ ਤੋਂ ਇਲਾਵਾ ਜੇਕਰ ਕਿਸੇ ਦੁਕਾਨ ਵਿੱਚ ਜ਼ਰੂਰਤ ਤੋਂ ਵੱਧ ਭੀੜ ਹੋਈ ਜਾਂ ਕੋਵਿਡ ਨਿਯਮਾਂ ਦੀ ਉਲੰਘਣਾ ਹੋਈ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੋਮ ਡਿਲੀਵਰੀ ਕਰਨ ਵਾਲਿਆਂ ਦੇ ਕੋਲ ਪਾਸ ਇੰਪਲਾਇਰ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਕੋਲ ਹੋਣਾ ਜ਼ਰੂਰੀ ਹੈ, ਜਿਸ ਨੂੰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਆਪਣੇ ਵਾਹਨਾਂ ਅਤੇ ਰੇਹੜੀਆਂ ’ਤੇ ਘਰ-ਘਰ ਜਾ ਕੇ ਦੁੱਧ ਅਤੇ ਸਬਜ਼ੀ ਵੇਚਣ ਵਾਲਿਆਂ ਦੇ ਲਈ ਕਰਫਿਊ ਪਾਸ ਅਤੇ ਪਹਿਚਾਣ ਪੱਤਰ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਥੋਕ ਮਾਤਰਾ ਵਿੱਚ ਦੁੱਧ, ਪ੍ਰੀਜੇਐਬਲ ਖਾਦ ਪਦਾਰਥ, ਸਬਜ਼ੀਆਂ, ਫ਼ਲਾਂ, ਮੀਟ ਅਤੇ ਅਨਾਜ ਵਾਲੇ ਵਾਹਨਾਂ ਨੂੰ ਸੱਤ ਦਿਨ 24 ਘੰਟੇ ਕਿਤੇ ਵੀ ਰੋਕਿਆ ਨਹੀਂ ਜਾਵੇਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਹਫ਼ਤੇ ਦੇ ਸੱਤ ਦਿਨ ਅਤੇ 24 ਘੰਟੇ ਕੁਝ ਜ਼ਰੂਰੀ ਸੰਸਥਾਨ ਖੋਲ੍ਹਣ ਅਤੇ ਗਤੀਵਿਧੀਆਂ ਨੂੰ ਮਨਜੂਰੀ ਦਿੱਤੀ ਗਈ ਹੈ, ਜਿਸ ਵਿੱਚ ਬਾਗਬਾਨੀ, ਪਸ਼ੂ ਪਾਲਣ, ਪੋਲਟਰੀ ਉਤਪਾਦ, ਬੀਜ, ਤੇਲ, ਚੀਨੀ, ਅਨਾਜ ਦੀਆਂ ਸਾਰੀਆਂ ਹੋਲਸੇਲ ਮੂਵਮੈਂਟ ਦੀ ਛੋਟ ਰਹੇਗੀ। ਇਸ ਤੋਂ ਇਲਾਵਾ ਹੋਲਸੇਲਰਸ ਨੂੰ ਮਾਲ ਦੀ ਮੂਵਮੈਂਟ ਤੋਂ ਇਲਾਵਾ ਗੋਦਾਮਾਂ ਵਿੱਚ ਥੋਕ ਵਿੱਚ ਮਾਲ ਲੋਡਿੰਗ ਅਤੇ ਅਪਲੋਡਿੰਗ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਦੌਰਾਨ ਸਬੰਧਤ ਅਥਾਰਟੀ ਵਲੋਂ ਮੰਡੀ ਲੇਬਰ ਨੂੰ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਊਟੀ ਦੇ ਦੌਰਾਨ ਸਾਰੇ ਕੇਂਦਰ ਅਤੇ ਸੂਬਾ ਸਰਕਾਰ ਦੇ ਕਰਮਚਾਰੀਆਂ, ਡਿਊਟੀ ’ਤੇ ਮੌਜੂਦ ਪ੍ਰਾਈਵੇਟ ਸਿਕਿਓਰਿਟੀ ਏਜੰਸੀ ਦੇ ਸਟਾਫ ਨੂੰ ਛੋਟ ਰਹੇਗੀ।
ਉਨ੍ਹਾਂ ਕਿਹਾ ਕਿ ਸਾਰੇ ਬੈਂਕ, ਏ.ਟੀ.ਐਮ ਅਤੇ ਵਿੱਤੀ ਸੰਸਥਾਨ ਖੁੱਲ੍ਹੇ ਰਹਿਣਗੇ। ਇਸ ਦੇ ਸੰਸਥਾਨ ਵਲੋਂ ਜਾਰੀ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਸ਼ਹਿਰਾਂ ਅਤੇ ਪਿੰਡਾਂ ਵਿੱਚ ਚੱਲਣ ਵਾਲੀ ਕੰਸਟਰੱਕਸ਼ਨ ਗਤੀਵਿਧੀਆਂ ਤੋਂ ਇਲਾਵਾ ਵਾਹਨਾਂ ਨੂੰ ਛੋਟ ਰਹੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਅਤੇ ਹਫ਼ਤਾਵਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਹੋਵੇਗਾ। ਉਨ੍ਹਾਂ ਕਿਹਾ ਕਿ ਕਰਫਿਊ ਦੇ ਦੌਰਾਨ ਮੈਡੀਕਲ ਐਮਰਜੈਂਸੀ ਤੋਂ ਇਲਾਵਾ ਵਾਹਨਾਂ ਦੀ ਮੂਵਮੈਂਟ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਕਰਫਿਊ ਪਾਸ ’ਤੇ pass.pais.net.in ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਰੇ ਹਫ਼ਤਾਵਰੀ ਬਾਜਾਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਤਰ੍ਹਾਂ ਦੇ ਸਮਾਜਿਕ, ਸਭਿਆਚਾਰਕ, ਖੇਡ ਇਕੱਠ, ਸਰਕਾਰੀ ਪ੍ਰੋਗਰਾਮ, ਉਦਘਾਟਨ ਅਤੇ ਨੀਂਹ ਪੱਥਰ ਰੱਖਣ ਆਦਿ ਪ੍ਰੋਗਰਾਮ ’ਤੇ ਪਾਬੰਦੀ ਰਹੇਗੀ। ਉਨ੍ਹਾਂ ਕਿਹਾ ਕਿ ਰਾਜਨੀਤਿਕ ਇਕੱਠ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਹਨ। ਉਲੰਘਣਾ ਕਰਨ ’ਤੇ ਆਯੋਜਿਕਾਂ, ਸ਼ਾਮਲ ਹੋਣ ਵਾਲਿਆਂ, ਆਯੋਜਨ ਸਥਾਨ ਦੇ ਮਾਲਕ, ਟੈਂਟ ਹਾਊਸ ਦੇ ਖਿਲਾਫ ਡੀ.ਐਮ.ਏ ਅਤੇ ਮਹਾਂਮਾਰੀ (ਐਪੀਡੈਮਿਕਸ) ਐਕਟ ਤਹਿਤ ਮੁਕੱਦਮਾ ਦਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆਯੋਜਨ ਸਥਲ ਨੂੰ 3 ਮਹੀਨੇ ਦੇ ਲਈ ਸੀਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਘਰ ਵਾਪਸੀ ’ਤੇ ਪ੍ਰੋਟੋਕੋਲ ਦੇ ਅਨੁਸਾਰ ਪੰਜ ਦਿਨਾਂ ਦੇ ਲਈ ਘਰ ਵਿੱਚ ਇਕਾਂਤਵਾਸ ਹੋਣਾ ਪਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਦੇ ਅੰਦਰ ਹਵਾਈ, ਰੇਲ ਜਾਂ ਸੜਕ ਦੇ ਰਸਤੇ ਤੋਂ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸ ਨੂੰ 2 ਹਫ਼ਤੇ ਪਹਿਲਾ ਘੱਟ ਤੋਂ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾ ਕੇ ਹੀ ਦਾਖਲ ਹੋ ਸਕੇਗਾ। ਉਨ੍ਹਾਂ ਕਿਹਾ ਕਿ ਕੋਵਿਡ ਸਬੰਧੀ ਡਿਊਟੀ ਅਤੇ ਤਾਇਨਾਤੀ ਨੂੰ ਛੱਡ ਕੇ ਸਰਕਾਰੀ ਦਫ਼ਤਰਾਂ ਅਤੇ ਬੈਂਕ ਆਪਣੇ 50 ਫੀਸਦੀ ਗਿਣਤੀ ਦੀ ਸਮਰੱਥਾ ਦੇ ਨਾਲ ਕੰਮ ਕਰਨਗੇ। ਡਿਊਟੀ ਦੇ ਦੌਰਾਨ ਸਰਕਾਰੀ ਕਰਮਚਾਰੀ ਅਤੇ ਬੈਂਕ ਕਰਮਚਾਰੀ ਦਾ ਪਹਿਚਾਣ ਪੱਤਰ ਕਰਫਿਊ ਪਾਸ ਮੰਨਿਆ ਜਾਵੇਗਾ। ਇਸ ਤੋਂ ਇਲਾਵਾ ਚਾਰ ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿੱਚ ਦੋ ਤੋਂ ਵੱਧ ਲੋਕਾਂ ਦੇ ਆਣ-ਜਾਣ ਦੀ ਆਗਿਆ ਨਹੀਂ ਹੈ ਪਰ ਮਰੀਜ ਦੀ ਹਸਪਤਾਲ ਲਿਆਉਣ-ਲਿਜਾਣ ਦੇ ਸਮੇਂ ਛੋਟ ਰਹੇਗੀ।
ਇਸੇ ਤਰ੍ਹਾਂ ਮੋਟਰ ਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫ਼ਤ ਨਹੀਂ ਕਰ ਸਕਣਗੇ ਜੇਕਰ ਦੋਵੇਂ ਵਿਅਕਤੀ ਇਕ ਪਰਿਵਾਰ ਨਾਲ ਸਬੰਘਤ ਹਨ ਅਤੇ ਇਕ ਘਰ ਵਿੱਚ ਰਹਿੰਦੇ ਹਨ ਤਾਂ ਉਸ ਮਾਮਲੇ ਵਿੱਚ ਇਹ ਪਾਬੰਦੀ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਵਿਆਹ ਅਤੇ ਅੰਤਿਮ ਸਸਕਾਰ ਸਹਿਤ ਕਿਤੇ ਵੀ 10 ਤੋਂ ਵੱਧ ਲੋਕਾਂ ਦੇ ਇਕੱਠ ਦੀ ਆਗਿਆ ਨਹੀਂ ਹੈ। ਉਨ੍ਹਾਂ ਪਿੰਡਾਂ ਵਿੱਚ ਰਾਤ ਦੇ ਸਮੇਂ ਕਰਫਿਊ ਅਤੇ ਹਫ਼ਤਾਵਰੀ ਕਰਫਿਊ ਦੇ ਲਈ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਦਿੱਤੇ ਹਨ। ਸਬਜ਼ੀ ਮੰਡੀ ਕੇਵਲ ਸਬਜ਼ੀਆਂ ਅਤੇ ਫ਼ਲ ਦੇ ਹੋਲਸੇਲਰ ਦੇ ਖੁਲਣਗੀਆਂ ਅਤੇ ਉਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਹੋਲਸੇਲ ਮੰਡੀਆਂ ਵਿੱਚ ਰਿਟੇਲ ਬਿਕਰੀ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਹੋਲਸੇਲ ਮੰਡੀ ਵਿਚ ਕੋਈ ਰਿਟੇਲ ਬਿਕਰੀ ਕਰਦਾ ਪਾਇਆ ਗਿਆ ਤਾਂ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਉਸਦਾ ਲਾਈਸੈਂਸ ਰੱਦ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਸਾਨ ਯੂਨੀਅਨ ਅਤੇ ਧਾਰਮਿਕ ਨੇਤਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਕੱਠ ਨਾ ਕਰਨ ਅਤੇ ਪ੍ਰਦਰਸ਼ਨ ਵਾਲੇ ਸਥਾਨਾਂ ਜਿਵੇਂ ਕਿ ਟੋਲ ਪਲਾਜਾ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਰੇ ਧਾਰਮਿਕ ਸਥਾਨ ਰੋਜ਼ਾਨਾ 6 ਵਜੇ ਤੱਕ ਬੰਦ ਕਰ ਦਿੱਤੇ ਜਾਣਗੇ ਅਤੇ ਗੁਰੁਦੁਆਰਿਆਂ, ਮੰਦਿਰਾਂ, ਮਸਜਿਦਾਂ ਅਤੇ ਚਰਚਾਂ ਵਿੱਚ ਵੱਘ ਭੀੜ ਦੀ ਮਨਾਹੀ ਹੋਵੇਗੀ। ਉਨ੍ਹਾਂ ਕਿਹਾ ਕਿ ਆਕਸੀਜਨ ਸਿਲੰਡਰ ਦੀ ਜਮਾਂਖੋਰੀ ਕਰਨ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਅਤੇ ਗਲੀਆਂ ਵਿੱਚ ਸਮਾਨ ਵੇਚਣ ਵਾਲੇ ਰੇਹੜੀ ਵਾਲਿਆਂ ਦਾ ਆਰ.ਟੀ.ਸੀ.ਸੀ.ਆਰ ਟੈਸਟ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਟਰਾਂਸਪੋਰਟ ’ਤੇ ਕੁਝ ਸਮਰੱਥਾਂ ਦੇ 50 ਫੀਸਦੀ ਸਵਾਰੀਆਂ ਨੂੰ ਬੈਠਣ ਦੀ ਆਗਿਆ ਹੈ।
ਅਪਨੀਤ ਰਿਆਤ ਨੇ ਕਿਹਾ ਕਿ ਸੇਵਾ ਉਦਯੋਗ ਸਹਿਤ ਸਾਰੇ ਨਿਜੀ ਦਫ਼ਤਰਾਂ ਜਿਸ ਵਿੱਚ ਆਰਕੀਟੈਕਟ, ਚਾਰਟੇਡ ਅਕਾਊਂਟੈਂਟ, ਇੰਸ਼ੋਰੈਂਸ ਕੰਪਨੀ ਨੂੰ ਕੇਵਲ ਘਰ ਤੋਂ ਕੰਮ ਕਰਨ ਦੀ ਆਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਭਰਤੀ ਪ੍ਰੀਖਿਆਵਾਂ ਮੁਲਤੀ ਕੀਤੀਆਂ ਜਾਂਦੀਆਂ ਹਨ ਸਿਵਾਏ ਜੋ ਭਰਤੀ ਕੋਵਿਡ ਪ੍ਰਬੰਧ ਨਾਲ ਸਬੰਧਤ ਹੋਵੇਗੀ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਨੇ ਪਿਛਲੇ 15Ç ਦਨਾਂ ਜਾਂ ਇਸ ਤੋਂ ਵੱਧ ਦਿਨਾਂ ਵਿਚ ਵੈਕਸੀਨ ਦੀ ਕੋਈ ਡੋਜ਼ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਵਿੱਚ ਰਹਿਣ ਦੇ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਨੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਂਦੇ।
ਇਸ ਤੋਂ ਇਲਾਵਾ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਉਹ ਆਰ.ਟੀ-ਪੀ.ਸੀ.ਆਰ (ਪੰਜ ਦਿਨਾਂ ਤੋਂ ਵੱਧ ਪੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਸਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ ਅਤੇ ਜਿਨ੍ਹਾਂ ਕਰਮਚਾਰੀਆਂ ਦੀ ਆਰ.ਟੀ-ਪੀ.ਸੀ.ਆਰ ਰਿਪੋਰਟ ਪਾਜੀਟਿਵ ਹੋਵੇਗੀ ਉਨ੍ਹਾਂ ਘਰ ਵਿੱਚ ਰਹਿਣ ਦੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਵਿਅਕਤੀਗਤ ਤੌਰ ’ਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ’ਤੇ ਪਾਬੰਦੀ ਲਗਾਉਂਦੇ ਹੋਏ ਇਸ ਮਕਸਦ ਦੇ ਲਈ ਆਨਲਾਈਨ ਅਤੇ ਵਰਚੁਅਲ ਤਰੀਕੇ ਅਪਨਾਉਣ ਦੇ ਲਈ ਕਿਹਾ। ਉਨ੍ਹਾਂ ਕਿਹਾ ਕਿ ਮਾਈਕ੍ਰੋ ਮੰਟੇਨਮੈਂਟ ਜ਼ੋਨਸ ਨੂੰ ਸਖ਼ਤੀ ਨਾਲ ਨਿਯਮਾਂ ਦੀ ਪਾਲਣਾ ਕਰਵਾਈ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹਨ, ਜਿਸ ਦੇ ਮੱਦੇਨਜ਼ਰ ਬਾਜਾਰ, ਜਨਤਕ ਟਰਾਂਸਪੋਰਟ ਆਦਿ ਸਹਿਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀ ਅਪਣਾਈ ਜਾਵੇ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ ਭਾੜ ਵਾਲੇ ਸਥਾਨਾਂ ’ਤੇ ਜਾਣ ਤੋਂ ਗੁਰੇਜ ਕੀਤਾ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਜਾਇਆ ਜਾਵੇ। ਇਸ ਤੋਂ ਇਲਾਵਾ ਜਨਤਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਹਿਨੇ, ਜਨਤਕ ਥਾਵਾਂ ’ਤੇ ਨਾ ਥੁੱਕਿਆ ਜਾਵੇ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜਰ ਨਾਲ ਸਾਫ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਆਈ.ਸੀ.ਸੀ. ਦੀ ਧਾਰਾ 188 ਦੇ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।