ਕੋਰੋਨਾ ਤੋਂ ਬਚਾਅ ਲਈ ਪ੍ਰਹੇਜ਼ ਸਭ ਤੋਂ ਵੱਧ ਜ਼ਰੂਰੀ: ਪ੍ਰਦੀਪ ਦਿਓੜਾ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 25 ਮਈ 2021 - ਕੋਰੋਨਾ ਤੇ ਜਿੱਤ ਪ੍ਰਾਪਤ ਕਰਨ ਵਾਸਤੇ ਅਤੇ ਇਸ ਤੋਂ ਬਚਾਅ ਲਈ ਸਾਨੂੰ ਸਿਹਤ ਵਿਭਾਗ ਵੱਲੋਂ ਵਾਰ-ਵਾਰ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਨੂੰ ਅਮਲ 'ਚ ਲਿਆਉਣਾ ਚਾਹੀਦਾ ਹੈ | ਇਸ ਵਿਚਾਰ ਦਾ ਪ੍ਰਗਟਾਵਾ ਸ਼੍ਰੀ ਪ੍ਰਦੀਪ ਦਿਓੜਾ ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੇ ਕੀਤਾ | ਉਨ੍ਹਾਂ ਕਿਹਾ 'ਸਿਆਣਿਆ ਦੀ ਕਹਾਵਤ ਹੈ ਇਲਾਜ ਨਾਲੋਂ ਪ੍ਰਹੇਜ਼ ਚੰਗਾ' |
ਉਨ੍ਹਾਂ ਕਿਹਾ ਅੱਜ ਜੇਕਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਕੋਰੋਨਾ ਤੋਂ ਬਚੇ ਰਹੀਏ ਤਾਂ ਸਾਨੂੰ ਪ੍ਰਹੇਜ਼ ਦੇ ਤੌਰ ਤੇ ਮਾਸਕ ਪਾਉਣਾ ਚਾਹੀਦਾ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ, ਆਪਣੇ ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨਾ ਚਾਹੀਦਾ ਹੈ | ਖੰਘ, ਜੁਖ਼ਾਮ, ਬੁਖਾਰ ਹੋਣ ਦੀ ਸੂਰਤ 'ਚ ਆਪਣਾ ਟੈਸਟ ਕਰਾਉਣਾ ਚਾਹੀਦਾ ਹੈ ਤੇ ਫ਼ਿਰ ਡਾਕਟਰ ਸਾਹਿਬਾਨ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ | ਸ਼੍ਰੀ ਦਿਓੜਾ ਨੇ ਕਿਹਾ ਕੋਰੋਨਾ ਤੋਂ ਐਡਵਾਂਸ 'ਚ ਬਚਾਓ ਵਾਸਤੇ ਸਾਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਬਿਨ੍ਹਾਂ ਕੰਮ ਸਾਨੂੰ ਆਪਣੇ ਘਰਾਂ ਤੋਂ ਬਾਹਰ ਨਾ ਕੇ ਵੀ ਕੋਰੋਨਾ ਤੋਂ ਬਚਾਅ ਕੀਤਾ ਜਾ ਸਕਦਾ ਹੈ |