ਨਵਾਂਸ਼ਹਿਰ 'ਚ ਕੋਰੋਨਾ ਦੇ 60 ਨਵੇਂ ਪਾਜ਼ੀਟਿਵ ਕੇਸ, ਕੋਈ ਮੌਤ ਨਹੀਂ
ਰਾਜਿੰਦਰ ਕੁਮਾਰ
ਨਵਾਂਸ਼ਹਿਰ 26 ਮਈ 2021 - ਜ਼ਿਲ੍ਹੇ ਵਿਚ ਬੁੱਧਵਾਰ ਨੂੰ ਕੋਰੋਨਾ ਕਾਰਨ ਕੋਈ ਵੀ ਮੌਤ ਨਹੀਂ ਹੋਈ। ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 10872 ਵਿਅਕਤੀ ਕਰੋਨਾ ਪਾਜ਼ੀਟਿਵ ਮਰੀਜ਼ ਆ ਚੁੱਕੇ ਹਨ। ਇਨ੍ਹਾਂ ਵਿਚੋਂ 9942 ਲੋਕ ਤੰਦਰੁਸਤ ਹੋ ਗਏ ਹਨ।
ਇਸ ਤੋਂ ਇਲਾਵਾ, ਜ਼ਿਲ੍ਹਾ ਕੋਰੋਨਾ ਤੋਂ ਹੁਣ ਤੱਕ 315 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਜਿਲ੍ਹੇ ਵਿਚ 217623 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 770 ਦੀ ਰਿਪੋਰਟ ਆਉਣੀ ਬਾਕੀ ਹੈ ਇਸ ਵੇਲੇ ਜ਼ਿਲ੍ਹੇ ਵਿਚ 551 ਮਾਮਲੇ ਸਰਗਰਮ ਹਨ ਬੁੱਧਵਾਰ ਨੂੰ ਬਲਾਕ ਬਲਾਚੌਰ ਤੋਂ 11, ਮੁਜ਼ੱਫਰਪੁਰ ਤੋਂ 11 ਸੁਜੋੋ ਤੋਂ 11 ਸੜੋਆ ਤੋਂ 14 ਰਾਹੌਂ ਤੋਂ 04, ਮੁਕੰਦਪੁਰ ਤੋਂ 06 ਨਵਾਂ ਸ਼ਹਿਰ ਤੋਂ 05 ਅਤੇ ਬੰਗਾ ਤੋਂ 05 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।