ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਚੋਂ ਕਿਸਾਨਾਂ ਨੇ ਕਾਲੇ ਝੰਡੇ ਲਹਿਰਾ ਕੇ ਫੂਕੀ ਕੇਂਦਰ ਸਰਕਾਰ ਦੀ ਅਰਥੀ
ਸੰਜੀਵ ਜਿੰਦਲ
ਮਾਨਸਾ 27 ਮਈ 2021 : ਕੱਲ੍ਹ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਅੰਦੋਲਨ ਨੂੰ ਛੇ ਮਹੀਨੇ ਦਾ ਸਮਾਂ ਹੋਣ ਤੇ ਅੱਜ ਪੰਜਾਬ ਭਰ ਦੇ ਵਿੱਚ ਘਰਾਂ ਉੱਪਰ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦੀ ਕਿਸਾਨਾਂ ਵੱਲੋਂ ਅਰਥੀ ਫੂਕੀ ਗਈ ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ।ਤੇ ਕਿਸਾਨ ਦਿੱਲੀ ਦੇ ਵਿੱਚ ਕੇਂਦਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੇ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ ਖਿਲਾਫ ਸੰਘਰਸ਼ ਤੇਜ਼ ਹੁੰਦਾ ਰਹੇਗਾ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਰਨਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਬਲਾਕ ਪ੍ਰਧਾਨ ਡਾ ਹਰਦੇਵ ਸਿੰਘ ਅਤੇ ਕਿਸਾਨ ਸ਼ਾਮ ਲਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਉਨ੍ਹਾਂ ਕਿਹਾ ਕਿ 26 ਨਵੰਬਰ 2020 ਤੋਂ ਕਿਸਾਨ ਦਿੱਲੀ ਦੇ ਵਿੱਚ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਅੱਜ ਛੇ ਮਹੀਨੇ ਦਾ ਸਮਾਂ ਹੋ ਗਿਆ ਹੈ ਉੱਥੇ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਸੱਤਾ ਵਿੱਚ ਆਇਆਂ ਅੱਜ ਸੱਤ ਸਾਲ ਹੋ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਨੀਤੀਆਂ ਦੇ ਖਿਲਾਫ ਅੱਜ ਦੇਸ਼ ਭਰ ਦੇ ਵਿੱਚ ਕਿਸਾਨਾਂ ਵੱਲੋਂ ਆਪਣੇ ਘਰਾਂ ਦੇ ਉੱਪਰ ਕਾਲੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਕਿਸਾਨਾਂ ਵੱਲੋਂ ਅਰਥੀਆਂ ਸਾੜ ਕੇ ਕੇਂਦਰ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।