ਨਵਾਂਸ਼ਹਿਰ 'ਚ ਕੋਰੋਨਾ ਦੇ 38 ਪਾਜ਼ੀਟਿਵ ਕੇਸ, 2 ਮੌਤਾਂ
ਰਾਜਿੰਦਰ ਕੁਮਾਰ
ਨਵਾਂਸ਼ਹਿਰ 27 ਮਈ 2021 - ਜ਼ਿਲ੍ਹੇ ਵਿਚ ਵੀਰਵਾਰ ਨੂੰ ਕੋਰੋਨਾ ਕਾਰਨ ਬਲਾਕ ਮੁਕੰਦਪੁਰ 70 ਸਾਲਾਂ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਅਤੇ ਪਿੰਡ ਸੁੱਜੋ ਵਾਸੀ 72 ਸਾਲਾਂ ਬਜ਼ੁਰਗ ਔਰਤ ਦੀ ਮੌਤ ਹੋ ਗਈ। ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 10910 ਵਿਅਕਤੀ ਕਰੋਨਾ ਪਾਜ਼ੀਟਿਵ ਮਰੀਜ਼ ਆ ਚੁੱਕੇ ਹਨ। ਇਨ੍ਹਾਂ ਵਿਚੋਂ 9997 ਲੋਕ ਤੰਦਰੁਸਤ ਹੋ ਗਏ ਹਨ। ਇਸ ਤੋਂ ਇਲਾਵਾ, ਜ਼ਿਲ੍ਹਾ ਕੋਰੋਨਾ ਤੋਂ ਹੁਣ ਤੱਕ 317 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਜਿਲ੍ਹੇ ਵਿਚ 218582 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 948 ਦੀ ਰਿਪੋਟ ਆਣੀ ਬਾਕੀ ਹੈ ਇਸ ਵੇਲੇ ਜ਼ਿਲੇ ਵਿਚ 538 ਮਾਮਲੇ ਸਰਗਰਮ ਹਨ ਵੀਰਵਾਰ ਨੂੰ ਬਲਾਕ ਬਲਾਚੌਰ ਤੋਂ 07, ਮੁਜ਼ੱਫਰਪੁਰ ਤੋਂ 06 ਸੁਜੋੋ ਤੋਂ 10 ਸੜੋਆ ਤੋਂ 06 ਰਾਹੌਂ ਤੋਂ 02, ਮੁਕੰਦਪੁਰ ਤੋਂ 04 ਨਵਾਂਸ਼ਹਿਰ ਤੋਂ 02 ਅਤੇ ਬੰਗਾ ਤੋਂ 01 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।