ਮੋਹਾਲੀ: 6 ਮੌਤਾਂ, 230 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 709 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 28 ਮਈ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 65991 ਮਿਲੇ ਹਨ ਜਿਨ੍ਹਾਂ ਵਿੱਚੋਂ 61234 ਮਰੀਜ਼ ਠੀਕ ਹੋ ਗਏ ਅਤੇ 3826 ਕੇਸ ਐਕਟੀਵ ਹਨ । ਜਦਕਿ 931 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 709 ਮਰੀਜ਼ ਠੀਕ ਹੋਏ ਹਨ ਅਤੇ 230 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 6 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 45 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 55 ਕੇਸ ਸ਼ਾਮਲ ਹਨ।
ਨੋਟ: ਕੁਝ ਹਸਪਤਾਲਾਂ ਵਲੋਂ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਿਪੋਰਟ ਦੇਰੀ ਨਾਲ ਭੇਜਣ ਕਾਰਨ ਮੌਤਾਂ ਦੀ ਕੁਲ ਗਿਣਤੀ ਵਿੱਚ 15 ਮੌਤਾਂ ਵੱਧ ਹਨ।
ਇਸ ਗੱਲ ਦਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਸਖਤ ਨੋਟਿਸ ਲੈਂਦਿਆ ਸਿਵਲ ਸਰਜਨ ਨੂੰ ਹਾਦਇਤ ਕੀਤੀ ਕਿ ਸਮੂਹ ਹਸਪਤਾਲਾਂ ਨਾਲ ਤਾਲਮੇਲ ਕਰਕੇ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਿਪੋਰਟ ਨਾਲ ਦੀ ਨਾਲ ਭੇਜੀ ਜਾਵੇ । ਜੇਕਰ ਕਿਸੇ ਹਸਪਤਾਲ ਵੱਲੋਂ ਰਿਪੋਰਟ ਸਮੇਂ ਸਿਰ ਨਹੀਂ ਦਿੱਤੀ ਜਾਂਦੀ ਤਾਂ ਉਸ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇ/ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।