ਬਲਦੇਵ ਸਿੰਘ ਅਤੇ ਰਾਜਦੀਪ ਸਿੰਘ ਔਲਖ ਨੇ ਪਿੰਡ ਰਾਮੇਆਣਾ ਵਿਖੇ ਕੋਵਿਡ ਟੀਕਾਕਰਨ ਕੈਂਪ ਦੀ ਸ਼ੁਰੂਆਤ ਕਰਵਾਈ
ਮਨਿੰਦਰਜੀਤ ਸਿੱਧੂ
ਜੈਤੋ, 1 ਜੂਨ, 2021 - ਕੋਰੋਨਾ ਮਹਾਂਮਾਰੀ ਦੇ ਚਲਦਿਆਂ ਦੇਸ਼ ਵਿੱਚ ਕਰੋੜਾਂ ਕੀਮਤੀ ਜਾਨਾਂ ਚਲੀਆਂ ਗਈਆਂ ਹਨ। ਇਸ ਮਹਾਂਮਾਰੀ ਤੋਂ ਬਚਾਅ ਲਈ ਸਾਨੂੰ ਮਾਸਕ ਪਹਿਣ ਕੇ ਰੱਖਣਾ ਚਾਹੀਦਾ ਹੈ ਅਤੇ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਰਾਮੇਆਣਾ ਵਿਖੇ ਕੋਰੋਨਾ ਟੀਕਾਕਰਨ ਕੈਂਪ ਦੀ ਸ਼ੁਰੂਆਤ ਮੌਕੇ ਜੈਤੋ ਹਲਕੇ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕੀਤਾ।
ਉਹਨਾਂ ਕਿਹਾ ਕਿ ਉਹ ਰਾਜਦੀਪ ਸਿੰਘ ਔਲਖ ਨੂੰ ਵਧਾਈ ਦਿੰਦੇ ਹਨ ਜਿੰਨ੍ਹਾਂ ਨੇ ਇਸ ਕੈਂਪ ਨੂੰ ਸਫਲ ਬਣਾਉਣ ਲਈ ਬਹੁਤ ਮਿਹਨਤ ਕੀਤੀ। ਦ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ ਨੇ ਸਾਡਾ ਟੀਚਾ ਹੈ ਕਿ ਸਾਡੇ ਪਿੰਡ ਰਾਮੇਆਣਾ ਦੇ ਹਰ ਇੱਕ ਵਸਨੀਕ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੀਕਾ ਲਗਾਇਆ ਜਾਵੇ ਅਤੇ ਆਪਣੇ ਪਿੰਡ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਇਆ ਜਾ ਸਕੇ।ਉਹਨਾਂ ਵਿਧਾਇਕ ਮਾਸਟਰ ਬਲਦੇਵ ਸਿੰਘ ਦਾ ਇਸ ਕੈਂਪ ਵਿੱਚ ਪਹੁੰਚਣ ਤੇ ਸਵਾਗਤ ਅਤੇ ਧੰਨਵਾਦ ਕੀਤਾ। ਇਸ ਮੌਕੇ ਹਰਮਨਪ੍ਰੀਤ ਸਿੰਘ ਬਰਾੜ ਅਜਿੱਤਗਿੱਲ, ਉਡੀਕ ਮਲਹੋਤਰਾ ਅਤੇ ਡਾਕਟਰੀ ਅਮਲਾ ਫੈਲਾ ਮੌਜੂਦ ਸੀ। ਇਸ ਕੈਂਪ ਦੌਰਾਨ ਸੈਂਕੜੇ ਲੋਕਾਂ ਨੇ ਟੀਕਾ ਲਗਵਾਇਆ।