ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਲਗਾਇਆ ਗਿਆ ਕੋਵਿਡ ਵੈਕਸੀਨੇਸ਼ਨ ਕੈਂਪ
ਗੌਰਵ ਮਾਣਿਕ
ਫਿਰੋਜ਼ਪੁਰ 03 ਜੂਨ, 2021 - ਕਿਸ਼ੋਰ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੇਂਦਰੀ ਜੇਲ੍ਹ ਦਾ ਸਰਵੇਖਣ ਕੀਤਾ ਗਿਆ । ਇਸ ਮੌਕੇ ਅੱਜ ਉਹਨਾਂ ਵੱਲੋਂ ਕੋਵਿਡ ਵੈਕਸੀਨ ਕੈਂਪ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਖੇ ਲਗਾਇਆ ਗਿਆ । ਇਸ ਮੌਕੇ ਉਹਨਾਂ ਵੱਲੋਂ 45 ਸਾਲ ਤੋਂ ਉੱਪਰ ਵਿਅਕਤੀਆਂ ਨੂੰ ਆਪ ਇਸ ਕੈਂਪ ਵਿੱਚ ਜਾ ਕੇ ਵੈਕਸੀਨ ਲਗਵਾਈ । ਇਸ ਮੌਕੇ ਅੰਡਰ ਟ੍ਰੇਨਿੰਗ ਜੁਡੀਸ਼ੀਅਲ ਅਧਿਕਾਰੀ ਜ਼ਸਪ੍ਰੀਤ ਕੌਰ, ਮਨਦੀਪ ਕੌਰ, ਸੰਗਮ ਕੁਮਾਰ, ਗਗਨਦੀਪ ਸਿੰਘ ਅਤੇ ਅਬਨੀਤ ਕੌਰ ਵੀ ਮੌਜੂਦ ਸਨ ।
ਇਸ ਤੋਂ ਬਾਅਦ ਉਹਨਾਂ ਨੇ ਛੋਟੇ ਮੋਟੇ ਜੁਰਮਾਂ ਵਾਲੇ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਹਾਈ ਪਾਵਰਡ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਿਮ ਜਮਾਨਤਾਂ ਲਗਾਉਣ ਬਾਰੇ ਵਿਸਥਾਰ ਸਹਿਤ ਦੱਸਿਆ ਗਿਆ । ਓਹਨਾ ਨੇ ਇਸ ਮੌਕੇ ਡਿਪਟੀ ਸੁਪਰਡੰਟ ਜੇਲ੍ਹ ਸ਼੍ਰੀ ਨਵਿੰਦਰ ਸਿੰਘ ਜੀ ਨੂੰ ਵਿਸ਼ੇਸ਼ ਤੌਰ ਤੇ ਹਦਾਇਤਾਂ ਕੀਤੀਆਂ ਕਿ ਉਹ ਛੋਟੇ ਮੋਟੇ ਜੁਰਮਾਂ ਵਾਲੇ ਹਵਾਲਾਤੀਆਂ ਨੂੰ ਜਲਦੀ ਤੋਂ ਜਲਦੀ ਅੰਤਰਿਮ ਜਮਾਨਤਾਂ ਲਗਾਉਣ। ਇਸ ਤੋਂ ਬਾਅਦ
ਉਹਨਾਂ ਨੇ ਸਰਵੇਖਣ ਕੀਤਾ। ਇਸ ਮੌਕੇ ਉਹਨਾਂ ਨੇ ਜਨਾਨਾ ਵਾਰਡ ਵਿੱਚ ਰਹਿ ਰਹੀਆਂ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਜਣੇਪੇ ਅਧੀਨ ਔਰਤਾਂ ਨੂੰ ਖਾਸ ਤਵੱਜੋਂ ਦੇਣ ਲਈ ਜੇਲ੍ਹ ਵਿਭਾਗ ਨੂੰ ਖਾਸ ਹਦਾਇਤਾਂ ਦਿੱਤੀਆਂ। ਅੰਤ ਵਿੱਚ ਉਨ੍ਹਾਂ ਨੇ ਜੇਲ੍ਹ ਅਥਾਰਟੀ ਦਾ ਧੰਨਵਾਦ ਕਰਦਿਆਂ ਹੋਇਆਂ ਇਸ ਜੇਲ੍ਹ ਦਾ ਦੌਰਾ ਸਮਾਪਤ ਕੀਤਾ ।