ਡੀ ਸੀ ਫਰੀਦਕੋਟ ਵੱਲੋਂ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆ/ਸੈਕਟਰ ਅਫਸਰਾਂ ਨਾਲ ਮੀਟਿੰਗ
ਪਰਵਿੰਦਰ ਸਿੰਘ ਕੰਧਾਰੀ
- ਆਰ.ਆਰ.ਟੀਮਾਂ ਨਾਲ ਮਿਲਕੇ ਸਰਵੇਖਣ ਦਾ ਡਾਟਾ ਪੋਰਟਲ ਤੇ ਅਪਲੋਡ ਕਰਨ ਦੀ ਹਦਾਇਤ
- ਪਿੰਡਾਂ ਵਿੱਚ ਵੀ ਟੀਕਾਕਰਨ, ਟੈਸਟਿੰਗ ਅਤੇ ਜਾਗਰੂਕਤਾ ਮੁਹਿੰਮ ਹੋਰ ਤੇਜ ਕਰਨ ਲਈ ਕਿਹਾ
ਫਰੀਦਕੋਟ 8 ਜੂਨ 2021 - ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਹਿ 02 ਤਹਿਤ ਸ਼ੁਰੂ ਕੀਤੇ ਗਏ ਕਰੋਨਾ ਮੁਕਤ ਪਿੰਡ ਅਭਿਆਨ ਤਹਿਤ ਜਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਚੱਲ ਰਹੇ ਟੀਕਾਕਰਨ, ਟੈਸਟਿੰਗ ਤੇ ਜਾਗਰੂਕਤਾ ਮੁਹਿੰਮ ਆਦਿ ਸਬੰਧੀ ਜਾਣਕਾਰੀ ਲੈਣ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜਿਲ੍ਹੇ ਦੇ ਸਮੂਹ 27 ਸੈਕਟਰ ਅਫਸਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਸਮੂਹ ਸੈਕਟਰਾਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਕਰੋਨਾ ਮੁਕਤ ਪਿੰਡ ਅਭਿਆਨ ਪਿੰਡ ਵਾਸੀਆਂ ਤਹਿਤ ਸਰਵੇਖਣ ਦਾ ਕੰਮ 95 ਪ੍ਰਤੀਸ਼ਤ ਤੋਂ ਜ਼ਿਆਦਾ ਮੁਕੰਮਲ ਹੋ ਚੁੱਕਾ ਹੈ ਪਰ ਪੋਰਟਲ ਤੇ ਅੰਕੜੇ ਅਪਡੇਟ ਹੋਣ ਵਿੱਚ ਦੇਰੀ ਹੋਈ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਸ ਮੌਕੇ ਉਨ੍ਹਾਂ ਸਮੂਹ ਸੈਕਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਅੱਜ ਸ਼ਾਮ ਤੱਕ ਦੀ ਸਰਵੇਖਣ ਸਬੰਧੀ ਸਾਰਾ ਡਾਟਾ ਪੋਰਟਲ/ਈਮੇਲ ਤੇ ਅਪਲੋਡ ਕੀਤਾ ਜਾਵੇ, ਤਾਂ ਜੋ ਇਸ ਸਬੰਧੀ ਫਰੀਦਕੋਟ ਦੀ ਕਾਰਗੁਜਾਰੀ ਹੋਰਨਾਂ ਜਿਲਿਆਂ ਤੋਂ ਬਿਹਤਰ ਹੋ ਸਕੇ। ਉਨ੍ਹਾਂ ਸਮੂਹ ਸੈਕਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਟੀਮਾਂ ਨਾਲ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਕਰਵਾਉਣ, ਟੈਸਟਿੰਗ ਕਰਵਾਉਣ ਸਬੰਧੀ ਜਾਗਰੂਕ ਕਰਨ ਅਤੇ ਇਸ ਤੋਂ ਇਲਾਵਾ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਜਿਵੇਂ ਕਿ ਮਾਸਕ ਪਾਉਣ , ਸਮੇਂ ਸਮੇਂ ਤੇ ਹੱਥ ਧੋਣ, ਭੀੜ ਭੜੱਕੇ ਵਾਲੀਆਂ ਥਾਵਾਂ ਤੇ ਨਾ ਜਾਣ ਅਤੇ ਜੇਕਰ ਕੋਈ ਕਰੋਨਾ ਪਾਜੀਟਿਵ ਆਉਂਦਾ ਹੈ ਤਾਂ ਉਨ੍ਹਾਂ ਨੂੰ ਘਰ ਵਿੱਚ ਹੀ ਇਕਾਂਤਵਾਸ ਹੋਣ ਸਬੰਧੀ ਜਾਗਰੂਕ ਕਰਨ।
ਉਨ੍ਹਾਂ ਕਿਹਾ ਕਿ ਟੀਕਾਕਰਨ ਅਤੇ ਟੈਸਟਿੰਗ ਤੋਂ ਇਲਾਵਾ ਜਾਗਰੂਕਤਾ ਹੀ ਇਸ ਮੁਹਿੰਮ ਤੇ ਕਾਬੂ ਪਾਉਣ ਲਈ ਵੱਡਾ ਹਥਿਆਰ ਹੈ ਅਤੇ ਇਸ ਨਾਲ ਹੀ ਅਸੀਂ ਕਰੋਨਾ ਦੀ ਤੀਜੀ ਸੰਭਾਵੀਂ ਲਹਿਰ ਤੋਂ ਬਚਾਅ ਸਕਦੀ ਹੈ ਜਦੋਂ ਕਿ ਸਾਡੇ ਸਾਰਿਆਂ ਲਈ ਬਹੁਤ ਜ਼ਿਆਦਾ ਖਤਰਨਾਕ ਸਾਬਤ ਹੋ ਸਕਦੀ ਹੈ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਪੂਨਮ ਸਿੰਘ, ਸਿਵਲ ਸਰਜਨ ਡਾ. ਸੰਜੇ ਕਪੂਰ, ਡਾ. ਕੁਲਦੀਪ ਧੀਰ, ਡੀ.ਐਫ.ਐਸ.ਸੀ. ਮੈਡਮ ਜਸਜੀਤ ਕੌਰ, ਡਾ. ਹਰਜੋਤ ਕੌਰ, ਮੈਡਮ ਅਪੂਰਵਾ ਗੁਪਤਾ, ਸ੍ਰੀ ਪ੍ਰਵੇਸ਼ ਰਿਹਾਨ ਤੋਂ ਇਲਾਵਾ ਸਮੂਹ ਈ.ਓ. ਹਾਜ਼ਰ ਸਨ।