ਨਵਾਂਸ਼ਹਿਰ 'ਚ ਕੋਰੋਨਾ ਦੇ ਨਵੇਂ 16 ਪਾਜ਼ੀਟਿਵ ਕੇਸ, 2 ਦੀ ਮੌਤ
ਰਾਜਿੰਦਰ ਕੁਮਾਰ
ਨਵਾਂਸ਼ਹਿਰ 8 ਜੂਨ 2021 - ਜ਼ਿਲ੍ਹੇ ਵਿਚ ਮੰਗਲਵਾਰ ਨੂੰ ਕੋਰੋਨਾ ਨਾਲ ਬਲਾਕ ਬਲਾਚੌਰ ਇਕ 35 ਸਾਲਾ ਨੌਜਵਾਨ ਵਿਅਕਤੀ ਦੀ ਮੌਤ ਹੋ ਗਈ ਅਤੇ ਅਰਬਨ ਨਵਾਸ਼ਹਿਰ ਵਿਚ 45 ਸਾਲਾਂ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ: ਜੀ ਕੇ ਕਪੂਰ ਨੇ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ111214 ਵਿਅਕਤੀ ਕਰੋਨਾ ਪਾਜ਼ੀਟਿਵ ਮਰੀਜ਼ ਆ ਚੁੱਕੇ ਹਨ। ਇਨ੍ਹਾਂ ਵਿਚੋਂ 10662 ਲੋਕ ਤੰਦਰੁਸਤ ਹੋ ਗਏ ਹਨ। ਇਸ ਤੋਂ ਇਲਾਵਾ, ਜ਼ਿਲ੍ਹਾ ਕੋਰੋਨਾ ਤੋਂ ਹੁਣ ਤੱਕ 342 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਜਿਲ੍ਹੇ ਵਿਚ 230448 ਲੋਕਾਂ ਦੇ ਨਮੂਨੇ ਲਏ ਜਾ ਚੁੱਕੇ ਹਨ ਅਤੇ ਜਿਨ੍ਹਾਂ ਵਿਚੋਂ 1002 ਦੀ ਰਿਪੋਟ ਆਣੀ ਬਾਕੀ ਹੈ ਮੰਗਲਵਾਰ ਨੂੰ ਬਲਾਕ ਬਲਾਚੌਰ ਤੋਂ 04 ਮੁਜ਼ੱਫਰਪੁਰ ਤੋਂ 02 ਸੁਜੋੋ ਤੋਂ 02 ਸੜੋਆ ਤੋਂ 0 ਰਾਹੌਂ ਤੋਂ 00, ਮੁਕੰਦਪੁਰ ਤੋਂ 05 ਨਵਾਂ ਸ਼ਹਿਰ ਤੋਂ ਅਤੇ ਬੰਗਾ ਤੋਂ 03 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ।