ਬਠਿੰਡਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਮੁਲਾਜ਼ਮਾਂ ਅਤੇ ਲੋਕਾਂ ਨੂੰ ਮਾਸਕ ਵੰਡੇ
ਅਸ਼ੋਕ ਵਰਮਾ
ਬਠਿੰਡਾ,9ਜੂਨ2021:ਕੋਰੋਨਾ ਦੀ ਰੋਕਥਾਮ ਸੰਬੰਧੀ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਅੱਜ ਰੈੱਡ ਕਰਾਸ ਸੁਸਾਇਟੀ ਬਠਿੰਡਾ ਵੱਲੋਂ ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਬਾਂਸਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ ਕੰਟਰੋਲ ਰੂਮ, ਕੋਵਿਡ ਡਾਟਾ ਸੈੱਲ, ਬ੍ਰਾਂਚਾਂ ਦੇ ਮੁਲਾਜਮਾਂ ਅਤੇ ਆਮ ਜਨਤਾ ਨੂੰ ਫੇਸ ਮਾਸਕ ਵੰਡੇ ਗਏ। ਰੈੱਡ ਕਰਾਸ ਸੁਸਾਇਟੀ ਦੇ ਫਸਟ ਏਡ ਮਾਸਟਰ ਟਰੇਨਰ ਨਰੇਸ਼ ਪਠਾਣੀਆ ਅਤੇ ਉਹਨਾਂ ਦੇ ਸਹਿਯੋਗੀ ਲਾਈਬ੍ਰੇਰੀ ਅਟੈਂਡੈਂਟ ਸੰਦੀਪ ਕੁਮਾਰ ਨੇ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਕ ਵੰਡਣ ਦੇ ਨਾਲ ਨਾਲ ਕੋਰੋਨਾ ਤੋਂ ਬਚਾਅ ਸੰਬੰਧੀ ਟਿਪਸ ਵੀ ਦਿੱਤੇ। ਉਹਨਾਂ ਮਾਸਕ ਨੂੰ ਸਹੀ ਢੰਗ ਨਾਲ ਲਗਾਉਣ ਸੰਬੰਧੀ ਜਾਣਕਾਰੀ ਵੀ ਦਿੱਤੀ।
ਟਰੇਨਰ ਨਰੇਸ਼ ਪਠਾਣੀਆ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਸਮੇਂ ਸਮੇਂ ਤੇ ਫੇਸ ਮਾਸਕ, ਸੈਨੀਟਾਈਜਰ, ਸੋਪਸ, ਅਵੈਅਰਨੈੱਸ ਲਿਟਰੇਚਰ ਅਤੇ ਹੋਰ ਲੋੜੀਂਦਾ ਸਮਾਨ ਵੰਡਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚੋਂ ਕੋਵਿਡ ਦਾ ਇਲਾਜ ਕਰਵਾਉਣ ਉਪਰੰਤ ਹੋਮਕੇਅਰ ਵਿੱਚ ਰਹਿ ਰਹੇ ਲੋਕਾਂ ਨੂੰ ਡਾਕਟਰੀ ਸਲਾਹ ਅਨੁਸਾਰ ਆਕਸੀਜਨ ਕੋਨਸਨਟਰੇਟਰ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਸਕੱਤਰ ਰੈੱਡ ਕਰਾਸ ਦਰਸ਼ਨ ਕੁਮਾਰ ਬਾਂਸਲ ਨੇ ਦੱਸਿਆ ਕਿ ਗੰਗਾ ਨਥਾਣਾ ਵਿਖੇ ਸ੍ਰੀ ਆਨੰਤ ਅਨਾਥ ਆਸ਼ਰਮ ਨੂੰ ਕੰਨਟੇਨਮੈਂਟ ਏਰੀਆ ਐਲਾਨਣ ਦੌਰਾਨ ਆਸ਼ਰਮ ਵਿੱਚ ਰਹਿ ਰਹੇ ਬੱਚਿਆਂ ਨੂੰ ਦੁੱਧ ਦੀਆਂ ਸੇਵਾਵਾਂ ਵੀ ਸੁਸਾਇਟੀ ਵੱਲੋਂ ਪ੍ਰਦਾਨ ਕੀਤੀਆਂ ਗਈਆਂ।