ਰਜਿੰਦਰਾ ਹਸਪਤਾਲ ਚ 81 ਕੋਵਿਡ ਪਾਜ਼ੀਟਿਵ ਦੇ ਨਵੇਂ ਕੇਸ ਆਏ
ਜਗਤਾਰ ਸਿੰਘ
ਪਟਿਆਲਾ, 9 ਜੂਨ 2021 - ਰਜਿੰਦਰਾ ਹਸਪਤਾਲ ਵਿੱਚ ਨਵੇਂ 81 ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 3580 ਦੇ ਕਰੀਬ ਰਿਪੋਰਟਾਂ ਵਿਚੋਂ 81 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47714 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 116 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45375 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1049 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1290 ਹੋ ਗਈ ਹੈ।