ਮੱਸਿਆ ਮੌਕੇ ਜੰਡ ਸਾਹਿਬ ਵਿਖੇ ਕੋਰੋਨਾ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ
ਪਰਵਿੰਦਰ ਸਿੰਘ ਕੰਧਾਰੀ
- ਵੰਡੇ ਮਾਸਕ ਤੇ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਕੀਤਾ ਪ੍ਰੇਰਿਤ
ਸਾਦਿਕ 10 ਜੂਨ 2021 - ਕੋਰੋਨਾ ਦਾ ਕਹਿਰ ਘਟਿਆ ਜਰੂਰ ਹੈ ਪਰ ਕੋਰੋਨਾ ਅਜੇ ਮੁਕੰਮਲ ਖਤਮ ਨਹੀ ਹੋਇਆ ਇਸੇ ਲਈ ਲਾਪਰਵਾਹੀ ਨਾ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ |ਸਿਵਲ ਸਰਜਨ ਫਰੀਦਕੋਟ ਡਾ.ਸੰਜੇ ਕਪੂਰ ਦੀ ਯੋਗ ਅਗਵਾਈ ਹੇਠ ਮੱਸਿਆ ਮੌਕੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਦੇ ਬਾਹਰ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਰੋਨਾ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ |
ਐਸ.ਐਮ.ਓ ਡਾ.ਰਜੀਵ ਭੰਡਾਰੀ,ਮੈਡੀਕਲ ਅਫਸਰ ਡਾ.ਅਮਨਪ੍ਰੀਤ ਕੌਰ,ਮੀਡੀਆ ਅਫਸਰ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ,ਸਟਾਫ ਨਰਸ ਰਾਜਬੀਰ ਕੌਰ ਅਤੇ ਏ.ਐਨ.ਐਮ ਸ਼ਿੰਦਰਪਾਲ ਕੌਰ ਨੇ ਆਸ-ਪਾਸ ਦੇ ਪਿੰਡਾਂ ਵਿੱਚੋਂ ਮੱਸਿਆ ਵਿਖੇ ਲੱਗੇ ਜੋੜ ਮੇਲੇ ਵਿੱਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਸ਼ਰਧਾਲੂਆਂ ਅਤੇ ਦੁਕਾਨਦਾਰਾਂ ਨੂੰ ਮਾਸਕ ਤਕਸੀਮ ਕੀਤੇ ਤੇ ਜਲਦ ਤੋਂ ਜਲਦ ਕੋਰੋਨਾ ਟੀਕਕਾਕਰਨ ਕਰਵਾਉਣ ਲਈ ਜਾਗਰੂਕ ਵੀ ਕੀਤਾ |ਉਨਾਂ ਦੱਸਿਆ ਕਿ ਕੋਰੋਨਾ ਟੀਕਾਕਰਨ ਬੇਹਤਰ ਮਨੁੱਖੀ ਪ੍ਰਤੀਰੋਧਤਾ ਨੂੰ ਵਧਾਉਣ ਅਤੇ ਬਿਮਾਰੀ ਫੈਲਣ ਤੋਂ ਰੋਕਣ ਵਿੱਚ ਸਮਰੱਥ ਹੈ ਸਾਰੀਆਂ ਅਜਮਾਇਸ਼ਾਂ,ਸ਼ਰਤਾਂ ਅਤੇ ਕਸੋਟੀਆਂ ਤੇ ਖਰੀ ਉਤਰਣ ਅਤੇ ਲਾਇਸੈਂਸ ਹਾਸਲ ਕਰਨ ਵਾਲੀ ਕੋਰੋਨਾ ਵੈਕਸੀਨਜ਼ ਦਾ ਟੀਕਾ ਹੀ ਲਗਾਇਆ ਜਾ ਰਿਹਾ ਹੈ,ਆਪਣੀ ਵਾਰੀ ਆਉਣ ਤੇ ਕੋਰੋਨਾ ਤੋਂ ਬਚਾਅ ਲਈ ਜਰੂਰ ਟੀਕਾ ਲਗਵਾਓ,ਹਰ ਲਾਭਪਾਤਰੀ ਨੂੰ 2 ਟੀਕਿਆਂ ਦੀ ਖੁਰਾਕ ਮੁਹੱਈਆ ਕਰਵਾਈ ਜਾ ਰਹੀ ਹੈ |ਉਨਾਂ ਅਫਵਾਹਾਂ ਤੋਂ ਸੁਚੇਤ ਹੋ ਕੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ |