ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਕੋਵਿਡ ਦੇ 89 ਨਵੇਂ ਪਾਜ਼ੀਟਿਵ ਕੇਸ ਆਏ
ਪਟਿਆਲਾ, 11 ਜੂਨ 2021 - ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ 89 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪ੍ਰਾਪਤ 3788 ਦੇ ਕਰੀਬ ਰਿਪੋਰਟਾਂ ਵਿਚੋਂ 89 ਕੋਵਿਡ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੀਟਿਵ ਕੇਸਾਂ ਦੀ ਗਿਣਤੀ 47889 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 94 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 45668 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 923 ਹੈ। ਜ਼ਿਲ੍ਹੇ ਵਿੱਚ 03 ਹੋਰ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1298 ਹੋ ਗਈ ਹੈ।