ਮੋਹਾਲੀ: 82 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 28 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 19 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68010 ਮਿਲੇ ਹਨ ਜਿਨ੍ਹਾਂ ਵਿੱਚੋਂ 66484 ਮਰੀਜ਼ ਠੀਕ ਹੋ ਗਏ ਅਤੇ 489 ਕੇਸ ਐਕਟੀਵ ਹਨ । ਜਦਕਿ 1037 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 82 ਮਰੀਜ਼ ਠੀਕ ਹੋਏ ਹਨ ਅਤੇ 28 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।