ਹਾਈ ਕਮਾਂਡ ਨੇ ਕੈਪਟਨ ਨੂੰ ਡੈਡਲਾਈਨ ਦਿੱਤੀ : ਹਰੀਸ਼ ਰਾਵਤ
ਨਵੀਂ ਦਿੱਲੀ, 23 ਜੂਨ, 2021: ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਹਾਈ ਕਮਾਂਡ ਨੇ ਬਾਕੀ ਰਹਿੰਦੇ ਚੋਣ ਵਾਅਦੇ ਪੂਰੇ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡੈਡਲਾਈਨ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 18 ਨੁਕਤੇ ਅਜਿਹੇ ਹਨ ਜਿਨ੍ਹਾਂ ਬਾਰੇ ਅਮਰਿੰਦਰ ਸਿੰਘ ਨੂੰ ਪਾਰਟੀ ਨੇ ਕਾਰਵਾਈ ਕਰਨ ਲਈ ਕਿਹਾ ਹੈ , ਇਨ੍ਹਾਂ ਵਿੱਚ 200 ਯੂਨਿਟ ਤਕ ਮੁਫ਼ਤ ਬਿਜਲੀ ਵੀ ਸ਼ਾਮਲ ਹੈ ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਵਤ ਨੇ ਦੱਸਿਆ ਕਿ ਪੰਜਾਬ ਕਾਂਗਰਸ ਦਾ ਮਸਲਾ ਜੁਲਾਈ ਦੇ ਪਹਿਲੇ ਹਫਤੇ ਤੱਕ ਹੱਲ ਕਰ ਲਿਆ ਜਾਵੇਗਾ। ਨਵਜੋਤ ਸਿੱਧੂ ਬਾਰੇ ਉਹਨਾਂ ਕਿਹਾਕਿ ਹਾਈ ਕਮਾਂਡ ਨੇ ਉਹਨਾਂ ਦੀ ਇੰਟਰਵਿਊ ਮੰਗਵਾਈ ਹੈ ਤੇ ਵੇਖਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪਾਰਟੀ ਵਿੱਚ ਅਹਿਮ ਭੂਮਿਕਾ ਨਿਭਾਉਣਗੇ ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਕਰਕੇ ਆਪਣੇ ਅਗਲੇ ਇਨ੍ਹਾਂ ਨੁਕਤੀਨ ਬਾਰੇ ਲੋਕਾਂ ਨੂੰ ਵੇਰਵਾ ਦੇਣਗੇ । ਉਨ੍ਹਾਂ ਇਹ ਕਿਹਾ ਕਿ ਕਮੇਟੀ ਨਵਜੋਤ ਸਿੱਧੂ ਨੂ ਬੁਲਕੇ ਗਲ ਕਰੇਗੀ ।