ਮੋਹਾਲੀ: 1 ਮੌਤ, 28 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 36 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 24 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68138 ਮਿਲੇ ਹਨ ਜਿਨ੍ਹਾਂ ਵਿੱਚੋਂ 66734 ਮਰੀਜ਼ ਠੀਕ ਹੋ ਗਏ ਅਤੇ 360 ਕੇਸ ਐਕਟੀਵ ਹਨ । ਜਦਕਿ 1044 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 36 ਮਰੀਜ਼ ਠੀਕ ਹੋਏ ਹਨ ਅਤੇ 28 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ ਸ਼ਾਮਲ ਹਨ।