ਮੋਹਾਲੀ: 14 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 32 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਹਰਜਿੰਦਰ ਸਿੰਘ ਭੱਟੀ
- ਅੱਜ ਕੋਰਨਾ ਦੇ ਇਕ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 01 ਜੁਲਾਈ 2021 - ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 14 ਮਰੀਜ਼ ਠੀਕ ਹੋਏ ਹਨ ਅਤੇ 32 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68279 ਮਿਲੇ ਹਨ ਜਿਨ੍ਹਾਂ ਵਿੱਚੋਂ 66964 ਮਰੀਜ਼ ਠੀਕ ਹੋ ਗਏ ਅਤੇ 265 ਕੇਸ ਐਕਟੀਵ ਹਨ । ਜਦਕਿ 1050 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ਸ਼ਾਮਲ ਹਨ।