ਦੀਪੇਂਦਰ ਹੁੱਡਾ ਅਤੇ ਬਾਜਵਾ ਨੇ ਦਿੱਲੀ ਪੁਲਿਸ ਖਿਲਾਫ ਦਿੱਤਾ ਮਰਿਯਾਦਾ ਮਤੇ ਦਾ ਨੋਟਿਸ
ਨਵੀਂ ਦਿੱਲੀ, 22 ਜੁਲਾਈ 2021 - ਦਿੱਲੀ 'ਚ ਵਿਜੇ ਚੌਂਕ ਦੇ ਲਾਅਨ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਕਾਂਗਰਸ ਦੇ ਸੰਸਦ ਮੈਂਬਰ ਦੀਪਇੰਦਰ ਸਿੰਘ ਹੁੱਡਾ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਲੀ ਪੁਲਿਸ ਵੱਲੋਂ ਮੀਡੀਆ ਨਾਲ ਗੱਲਬਾਤ ਕਰਨ ਤੋਂ ਵਿਚਾਲੇ ਹੀ ਰੋਕ ਲਿਆ ਗਿਆ ਸੀ। ਜਿਸ ਤੋਂ ਬਾਅਦ ਹੁਣ ਦੀਪੇਂਦਰ ਸਿੰਘ ਹੁੱਡਾ ਅਤੇ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਲੀ ਪੁਲਿਸ ਦੇ ਖਿਲਾਫ ਮਰਿਯਾਦਾ ਮਤਾ (priviledge motion) ਦਿੱਤਾ ਗਿਆ ਹੈ।
ਦੀਪੇਂਦਰ ਸਿੰਘ ਹੁੱਡਾ ਅਤੇ ਪ੍ਰਤਾਪ ਸਿੰਘ ਬਾਜਵਾ ਕਿਸਾਨਾਂ ਦੇ ਮੁੱਦੇ 'ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ ਅਤੇ ਦਿੱਲੀ ਪੁਲਿਸ ਵੱਲੋਂ ਉਹਨਾਂ ਨੂੰ ਅੱਧ ਵਿਚਕਾਰ ਹੀ ਰੋਕ ਦਿੱਤਾ ਗਿਆ ਸੀ। ਦੀਪੇਂਦਰ ਹੁੱਡਾ ਦੇ ਨਾਲ ਪ੍ਰਤਾਪ ਸਿੰਘ ਬਾਜਵਾ ਅਤੇ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।
ਜਦੋਂ ਸੰਸਦ ਮੈਂਬਰਾਂ ਨੇ ਇਤਰਾਜ਼ ਜਤਾਇਆ ਤਾਂ ਪੁਲਿਸ ਨੇ ਕਿਹਾ ਕਿ ਉਹ ਉੱਚ ਅਥਾਰਟੀ ਨੂੰ ਸੂਚਿਤ ਕਰਨ ਲਈ ਅਜਿਹਾ ਕਰ ਰਹੇ ਹਨ।