ਲੁਧਿਆਣਾ ਡੀਐਮਸੀ ਪਹੁੰਚੇ ਨਵਜੋਤ ਸਿੱਧੂ, ਜ਼ਖ਼ਮੀ ਕਾਂਗਰਸੀ ਵਰਕਰ ਦਾ ਜਾਣਿਆ ਹਾਲ ਚਾਲ
ਸੰਜੀਵ ਸੂਦ
- ਮੋਗਾ ਰੋਡ ਐਕਸੀਡੈਂਟ ਤੋਂ ਬਾਅਦ ਲੁਧਿਆਣੇ ਡੀਐੱਮਸੀ 'ਚ ਕਰਾਇਆ ਗਿਆ ਸੀ ਦਾਖ਼ਲ
ਲੁਧਿਆਣਾ, 23 ਜੁਲਾਈ 2021 - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਡੀਐਮਸੀ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਨੇ ਰੋਡ ਐਕਸੀਡੈਂਟ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਵਰਕਰ ਦਾ ਹਾਲ ਚਾਲ ਜਾਣਿਆ। ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ 'ਚ ਜਾ ਰਹੇ ਕਾਂਗਰਸੀ ਵਰਕਰਾਂ ਦੀ ਗੱਡੀ ਦਾ ਮੋਗੇ ਨਜ਼ਦੀਕ ਰੋਡ ਐਕਸੀਡੈਂਟ ਹੋਇਆ ਸੀ। ਜ਼ਖ਼ਮੀ ਕਾਂਗਰਸੀ ਵਰਕਰ ਨੂੰ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਲਈ ਭਰਤੀ ਕਰਾਇਆ ਗਿਆ ਸੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਘਾਟੇ ਨੂੰ ਤੋਂ ਉਹ ਪੂਰਾ ਨਹੀਂ ਕਰ ਸਕਦੇ, ਪਰ ਪਰ ਇਸ ਦੁੱਖ ਦੇ ਬੋਝ ਨੂੰ ਜ਼ਰੂਰ ਚੁੱਕ ਸਕਦੇ ਹਨ। ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਗਿਆ, ਉਥੇ ਹੀ ਜ਼ਖ਼ਮੀ ਵਿਅਕਤੀਆਂ ਲਈ 50 ਹਜ਼ਾਰ ਰੁਪਏ ਮੁਆਵਜ਼ਾ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਉਹ ਪਾਰਟੀ ਦੀ ਆਨ ਬਾਨ ਤੇ ਸ਼ਾਨ ਹੁੰਦੇ ਹਨ।