15 ਅਗਸਤ ਨੂੰ ਟਰੈਕਟਰ ਅਤੇ ਮੋਟਰ ਸਾਈਕਲਾਂ 'ਤੇ ਤਿਰੰਗਾ ਅਤੇ ਕਿਸਾਨੀ ਝੰਡੇ ਲਾ ਕੇ ਕੀਤਾ ਜਾਵੇਗਾ ਪ੍ਰਦਰਸ਼ਨ : ਕਿਸਾਨ ਮੋਰਚਾ
ਕੁਲਵਿੰਦਰ ਸਿੰਘ
ਅੰਮ੍ਰਿਤਸਰ 6ਅਗਸਤ,2021 - ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅੰਮ੍ਰਿਤਸਰ ਇਕਾਈ ਦੀ ਮੀਟਿੰਗ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਅੰਮ੍ਰਿਤਸਰ ਵਿਖੇ ਹੋਈ ਜਿਸ ਵਿੱਚ ਦਿੱਲੀ ਵਿਖੇ 9 ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ ਗਈ 15 ਅਗਸਤ ਨੂੰ ਆਜ਼ਾਦੀ ਦਿਵਸ ਮਨਾਉਣ ਬਾਰੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਕਸਬਿਆਂ ਅਤੇ ਪਿੰਡਾਂ ਤੱਕ ਤਿਰੰਗਾ ਅਤੇ ਕਿਸਾਨੀ ਝੰਡੇ ਲਗਾ ਕੇ ਮਾਰਚ ਕੱਢੇ ਜਾਣਗੇ l ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੀ ਬੀਜੇਪੀ ਸਰਕਾਰ ਮਿਹਨਤੀ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਅੱਤਵਾਦੀ ਵਖਵਾਦੀ ਅਤੇ ਗੁੰਡੇ ਮਵਾਲੀ ਕਹ ਰਹੇ ਹਨ lਕਿਸਾਨ ਆਗੂਆਂ ਨੇ ਜ਼ੋਰ ਦੇਕੇ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਬਹੁਤ ਪਿਆਰ ਕਰਦੇ ਹਾਂ ਸਾਨੂੰ ਦੇਸ਼ ਭਗਤੀ ਦੇ ਸਰਟੀਫਿਕੇਟ ਆਰ ਐੱਸ ਐੱਸ ਅਤੇ ਬੀ ਜੇ ਪੀ ਤੋਂ ਲੈਣ ਦੀ ਲੋੜ ਨਹੀਂ l
ਬੀਜੇਪੀ ਦੇ ਰਾਜ ਵਿਚ ਗੁੰਡਾਗਰਦੀ ਸਿਖਰਾਂ ਤੇ ਹੈ ਹਰ ਰੋਜ਼ ਛੋਟੀਆਂ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਹੋ ਰਹੇ ਹਨ ਜੋ ਬੜੇ ਸ਼ਰਮ ਦੀ ਗੱਲ ਹੈ lਇਸ ਦੇ ਸਬੰਧ ਵਿਚ 9 ਅਗਸਤ ਨੂੰ ਸਵੇਰੇ 11 ਵਜੇ ਹਾਲ ਗੇਟ ਅੰਮ੍ਰਿਤਸਰ ਵਿਖੇ ਪ੍ਰਧਾਨਮੰਤਰੀ ਦਾ ਪੁਤਲਾ ਸਾੜਿਆ ਜਾਵੇਗਾ ਅਤੇ 15 ਅਗਸਤ 10 ਵਜੇ ਤੋਂ 12 ਵਜੇ ਤੱਕ ਤਿਰੰਗਾ ਝੰਡਾ ਅਤੇ ਕਿਸਾਨੀ ਝੰਡੇ ਲਗਾ ਕੇ ਟਰੈਕਟਰ ਅਤੇ ਮੋਟਰਸਾਈਕਲ ਮਾਰਚ ਕੱਢੇ ਜਾਣਗੇ l
ਇਸ ਮੌਕੇ ਹੋਰਨਾਂ ਤੋਂ ਇਲਾਵਾ ਰਤਨ ਸਿੰਘ ਰੰਧਾਵਾ , ਮਹਿਤਾਬ ਸਿੰਘ ਸਿਰਸਾ , ਬਲਵਿੰਦਰ ਸਿੰਘ ਦੁੱਧਾਲਾ , ਬਲਦੇਵ ਸਿੰਘ ਬੱਲ , ਸੁਖਵਿੰਦਰ ਸਿੰਘ ਸਾਂਗਣਾ , ਨਿਸ਼ਾਨ ਸਿੰਘ , ਸੁਰਿੰਦਰ ਸਿੰਘ ਮੀਰਾਕੋਟ , ਗੁਰਸਾਹਿਬ ਸਿੰਘ ਆਦਿ ਹਾਜ਼ਰ ਸਨ