ਗੁਰਨਾਮ ਸਿੰਘ ਚੜੂਨੀ ਵੱਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਤੋੜ ਵਿਛੋੜਾ
ਰਵੀ ਜੱਖੂ
ਨਵੀਂ ਦਿੱਲੀ, 7 ਅਗਸਤ, 2021: ਹਰਿਆਣਾ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਤੋੜ ਵਿਛੋੜਾ ਕਰ ਲਿਆ ਹੈ।
ਗੁਰਨਾਮ ਸਿੰਘ ਚੜੂਨੀ ਨੇ ਆਪਣੇ ਬਿਆਨ ਵਿਚ ਕਿਹਾ ਕਿ ਸੰਯੁਕਤ ਮੋਰਚਾ ਪਹਿਲੇ ਦਿਨ ਤੋਂ ਉਹਨਾਂ ਨਾਲ ਭੇਦਭਾਵ ਕਰ ਰਿਹਾ ਹੈ। ਉਹਨਾਂ ਕਿਹਾ ਕਿ ਪਗੜੀ ਸੰਭਾਲ ਲਹਿਰ ਦੇ ਸਤਨਾਮ ਸਿੰਘ, ਮਾਝਾ ਕਿਸਾਨ ਯੂਨੀਅਨ ਸੰਘਰਸ਼ ਕਮੇਟੀ ਦੇ ਗੁਰਪ੍ਰੀਤ ਸਿੰਘ, ਪੰਜਾਬ ਫੈਡਰੇਸ਼ਨ ਗੁਰਦਾਸਪੁਰ ਦੇ ਇੰਦਰਪਾਲ ਸਿੰਘ, ਵਿਜੇਇੰਦਰਪਾਲ ਸਿੰਘ ਕਿਸਾਨ ਨੇਤਾ ਜਿਹਨਾਂ ਨੇ ਪਹਿਲੇ ਦਿਨ ਤੋਂ ਕਿਸਾਨਾਂ ਵਾਸਤੇ ਕੰਮ ਕਰ ਰਹੇ ਹਨ।
ਚੜ੍ਹਨੀ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤਾਨਾਸ਼ਾਹ ਵਾਂਗ ਵਿਵਹਾਰ ਕਰ ਰਿਹਾ ਹੈ ਪਰ ਅਸੀਂ ਤਾਂ ਬਰਦਾਸ਼ਤ ਕਰ ਰਹੇ ਹਾਂ ਤਾਂ ਜੋ ਕਿਸਾਨ ਏਕਤਾ ਨਾ ਟੁੱਟੇ।
ਉਹਨਾਂ ਕਿਹਾ ਕਿ ਟੋਹਾਣਾ ਮਾਮਲੇਵਿਚ ਵੀ ਕੋਈ ਕਾਰਵਾਈ ਨਹੀਂ ਹੋਈ।