ਬੀਜੇਪੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵਿਰੋਧ ਕਰਨ ਪੁੱਜੇ ਕਿਸਾਨ, ਪੁਲਿਸ ਨੇ 3 ਕਿਲੋਮੀਟਰ ਪਿੱਛੇ ਰੋਕਿਆ
ਸੰਜੀਵ ਸੂਦ
- ਕਿਸਾਨਾਂ ਨੇ ਕਿਹਾ ਪੰਜਾਬ ਸਰਕਾਰ ਭਾਜਪਾ ਨਾਲ ਮਿਲੀ ਹੋਈ ਹੈ ਇਸ ਕਾਰਨ ਹੀ ਕਿਸਾਨਾਂ ਨੂੰ ਸ਼ਾਂਤੀਪੂਰਨ ਵਿਰੋਧ ਵੀ ਨਹੀਂ ਕਰਨ ਦਿੱਤਾ ਜਾ ਰਿਹਾ
- ਅਧਿਕਾਰੀਆਂ ਨੇ ਕਿਹਾ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਕਾਰਨ ਕਿਸਾਨਾਂ ਨੂੰ ਭਾਜਪਾ ਮੀਟਿੰਗ ਤੋਂ ਦੂਰ ਰੋਕਿਆ ਗਿਆ ਹੈ
ਲੁਧਿਆਣਾ, 26 ਅਗਸਤ 2021 - ਲੰਬੇ ਸਮੇਂ ਤੋਂ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ। ਜਿਸ ਦੇ ਚੱਲਦਿਆਂ ਉਹ ਪੰਜਾਬ ਵਿੱਚ ਕਿਤੇ ਵੀ ਹੋ ਰਹੀ ਬੀ ਜੇ ਪੀ ਦੀ ਮੀਟਿੰਗ ਜਾ ਕਾਨਫਰੰਸ ਦਾ ਵਿਰੋਧ ਕਰਦੇ ਹਨ। ਇਸ ਲੜੀ ਵਿੱਚ ਹੀ ਅੱਜ ਲੁਧਿਆਣਾ ਸਰਕਟ ਹਾਊਸ ਵਿੱਚ ਹੋ ਰਹੀ ਬੀ ਜੇ ਪੀ ਦੀ ਮੀਟਿੰਗ ਦਾ ਵਿਰੋਧ ਕਰਨ ਪੁੱਜ ਰਹੇ ਕਿਸਾਨਾਂ ਨੂੰ ਲੁਧਿਆਣਾ ਪੁਲਿਸ ਵੱਲੋਂ 3 ਕਿਲੋ ਮੀਟਰ ਪਿੱਛੇ ਰੋਕਿਆ ਗਿਆ ਤਾਂ ਜਿੱਥੇ ਕਿਸਾਨਾਂ ਨੇ ਬੀਜੇਪੀ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਉਥੇ ਹੀ ਪੰਜਾਬ ਸਰਕਾਰ ਖਿਲਾਫ਼ ਵੀ ਖੁੱਲ੍ਹ ਕੇ ਨਾਅਰੇਬਾਜੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਪੰਜਾਬ ਦੇ ਮੁੱਖ ਮੰਤਰੀ ਬੀਜੇਪੀ ਨਾ ਰਲਕੇ ਖੇਡ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਸ਼ਾਂਤਮਈ ਵਿਰੋਧ ਕਰਦੇ ਆ ਰਹੇ ਹਨ ਪਰ ਪੁਲਿਸ ਵੱਲੋਂ ਜਾਣਬੁੱਝ ਕੇ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਮੀਟਿੰਗਾਂ ਕੀਤੀਆਂ ਹਨ ਜਿਸ ਦੇ ਸਿੱਟੇ ਵਜੋਂ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਹੱਥ ਹੈ ਸ਼ਾਂਤਮਈ ਵਿਰੋਧ ਕਰਨਾ ਪਰ ਪੰਜਾਬ ਪੁਲਿਸ ਉਹਨਾਂ ਨੂੰ ਜਾਣਬੁੱਝ ਕੇ ਰੋਕ ਰਹੀ ਹੈ
ਉੱਥੇ ਹੀ ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਬੀਜ ਦੀ ਮੀਟਿੰਗ ਤੋਂ ਦੂਰ ਰੱਖਿਆ ਗਿਆ ਹੈ ਤਾਂ ਕਿ ਕਿਸੇ ਤਰ੍ਹਾਂ ਦੀ ਕੋਈ ਵੀ ਅਣਸੁਖਾਵੀ ਘਟਨਾ ਨਾ ਵਾਪਰ ਸਕੇ।