ਕੈਪਟਨ -ਪੱਖੀਆਂ ਦੀ ਛਾਂਟੀ ਸ਼ੁਰੂ -ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਹਟਾਇਆ - ਸਿੱਧੂ ਦੇ ਕਰੀਬੀ ਨੂੰ ਲਾਇਆ ਨਵਾਂ ਚੇਅਰਮੈਨ
ਕੁਲਵਿੰਦਰ ਸਿੰਘ
ਅੰਮ੍ਰਿਤਸਰ, 22 ਸਤੰਬਰ, 2021: ਪੰਜਾਬ ਸਰਕਾਰ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੁੰ ਅਹੁਦੇ ਤੋਂ ਹਟਾ ਦਿੱਤਾ ਹੈ। ਉਹਨਾਂ ਦੀ ਥਾਂ ’ਤੇ ਦਮਨਦੀਪ ਸਿੰਘ ਨੁੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦਮਨਦੀਪ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਕਰੀਬੀ ਮੰਨੇ ਜਾਂਦੇ ਹਨ।